ਜਲੰਧਰ ''ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਘਟਨਾ ਕੈਮਰੇ ''ਚ ਕੈਦ
Friday, Mar 06, 2026 - 06:25 PM (IST)
ਜਲੰਧਰ/ਕਰਤਾਰਪੁਰ (ਸੋਨੂੰ)- ਜਲੰਧਰ ਦੇ ਕਰਤਾਰਪੁਰ ਸਥਿਤ ਆਰੀਆ ਨਗਰ 'ਚ ਬਾਈਕ ਸਵਾਰ ਦੋ ਲੁਟੇਰਿਆਂ ਵੱਲੋਂ ਇਕ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸ਼ਰਮਨਾਕ ਘਟਨਾ ਉਸ ਸਮੇਂ ਵਾਪਰੀ ਜਦੋਂ ਲੁਟੇਰੇ ਗਲੀ ਵਿੱਚ ਖੇਡ ਰਹੀ ਇਕ ਮਾਸੂਮ ਬੱਚੀ ਨੂੰ ਆਪਣੀਆਂ ਗੱਲਾਂ ਵਿੱਚ ਉਲਝਾ ਰਹੇ ਸਨ।
ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ
ਜਾਣਕਾਰੀ ਅਨੁਸਾਰ ਆਰੀਆ ਨਗਰ ਦੀ ਰਹਿਣ ਵਾਲੀ ਸੁਰਿੰਦਰ ਕੌਰ ਪਤਨੀ ਬ੍ਰਿਜ ਲਾਲ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉੱਥੇ ਰੁਕੇ ਅਤੇ ਬੱਚੀ ਨਾਲ ਗੱਲਾਂ ਕਰਨ ਲੱਗੇ। ਜਦੋਂ ਸੁਰਿੰਦਰ ਕੌਰ ਆਪਣੀ ਬੇਟੀ ਕੋਲ ਪਹੁੰਚੀ ਤਾਂ ਲੁਟੇਰਿਆਂ ਨੇ ਮੌਕਾ ਪਾ ਕੇ ਉਨ੍ਹਾਂ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਤੇਜ਼ ਰਫ਼ਤਾਰ ਮੋਟਰਸਾਈਕਲ 'ਤੇ ਫਰਾਰ ਹੋ ਗਏ।
CCTV ਵਿੱਚ ਕੈਦ ਹੋਈ ਵਾਰਦਾਤ
ਇਹ ਸਾਰੀ ਘਟਨਾ ਗਲੀ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ, ਜਿਸ 'ਚ ਲੁਟੇਰੇ ਬਾਈਕ 'ਤੇ ਜਾਂਦੇ ਸਾਫ਼ ਵਿਖਾਈ ਦੇ ਰਹੇ ਹਨ। ਪੀੜਤ ਮਹਿਲਾ ਵੱਲੋਂ ਰੌਲਾ ਪਾਉਣ ਦੇ ਬਾਵਜੂਦ ਮੁਲਜ਼ਮ ਭੱਜਣ ਵਿੱਚ ਸਫ਼ਲ ਰਹੇ। ਪੀੜਤ ਪਰਿਵਾਰ ਨੇ ਇਸ ਸਬੰਧੀ ਥਾਣਾ ਕਰਤਾਰਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਟੀਮਾਂ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
