ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ, CCTV ਕੈਮਰੇ ’ਚ ਕੈਦ
Monday, Mar 09, 2026 - 02:35 PM (IST)
ਜਲੰਧਰ (ਜ. ਬ.)-ਸ਼ਹੀਦ ਭਗਤ ਸਿੰਘ ਕਾਲੋਨੀ ਵਿਚ ਦਿਨ-ਦਿਹਾੜੇ ਐਕਟਿਵਾ ਸਵਾਰ ਲੁਟੇਰੇ ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਦੀਆਂ ਦੋਵੇਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਲੁਟੇਰੇ ਕਾਲੋਨੀ ਦੇ ਹੀ ਇਕ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਏ ਹਨ। ਝਪਟਮਾਰੀ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 1 ਦੇ ਇੰਚਾਰਜ ਰਾਕੇਸ਼ ਕੁਮਾਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਕ੍ਰਿਸ਼ਨਾ ਦੇਵੀ ਨਿਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਨੇ ਦੱਸਿਆ ਕਿ ਐਤਵਾਰ ਸ਼ਾਮ ਦੇ ਸਮੇਂ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਖੜ੍ਹੀ ਸੀ। ਉਸ ਦੇ ਆਲੇ-ਦੁਆਲੇ ਬੱਚੇ ਖੇਡ ਰਹੇ ਸਨ ਅਤੇ ਉਸ ਦਾ ਸਾਰਾ ਧਿਆਨ ਬੱਚਿਆਂ ਵੱਲ ਸੀ। ਕ੍ਰਿਸ਼ਨਾ ਦੇਵੀ ਨੇ ਕਿਹਾ ਕਿ ਅਚਾਨਕ ਉਸ ਦੇ ਕੋਲ ਇਕ ਐਕਟਿਵਾ ਆ ਕੇ ਰੁਕੀ, ਜਿਸ ਦੇ ਪਿੱਛੇ ਬੈਠਾ ਨੌਜਵਾਨ ਉਤਰ ਕੇ ਉਸ ਦੇ ਕੋਲ ਆਇਆ। ਜਦੋਂ ਤੱਕ ਉਹ ਕੁਝ ਸਮਝ ਪਾਉਂਦੀ, ਉਕਤ ਨੌਜਵਾਨ ਉਸ ਦੀਆਂ ਦੋਵੇਂ ਸੋਨੇ ਦੀਆਂ ਵਾਲੀਆਂ ਝਪਟ ਕੇ ਐਕਟਿਵਾ ਦੇ ਪਿੱਛੇ ਬੈਠ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ
ਰੌਲਾ ਪਾਉਣ ’ਤੇ ਸਥਾਨਕ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਤਾਂ ਥਾਣਾ ਨੰ.-1 ਦੇ ਇੰਚਾਰਜ ਰਾਕੇਸ਼ ਕੁਮਾਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਕ੍ਰਿਸ਼ਨਾ ਦੇਵੀ ਦੇ ਬਿਆਨ ਦਰਜ ਕਰ ਲਏ ਹਨ। ਉੱਥੇ ਹੀ, ਕਾਲੋਨੀ ਦੇ ਇਕ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਦੋ ਸ਼ੱਕੀ ਐਕਟਿਵਾ ਸਵਾਰ ਦਿਖਾਈ ਦਿੱਤੇ। ਜਦੋਂ ਕ੍ਰਿਸ਼ਨਾ ਦੇਵੀ ਨੂੰ ਉਨ੍ਹਾਂ ਦੀ ਤਸਵੀਰ ਦਿਖਾਈ ਤਾਂ ਉਨ੍ਹਾਂ ਨੇ ਲੁਟੇਰਿਆਂ ਨੂੰ ਪਛਾਣ ਲਿਆ। ਇਸੇ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਵਾਲੀਆਂ ਝਪਟਣ ਵਾਲਾ ਲੁਟੇਰਾ ਕੁਝ ਅੱਗੇ ਜਾ ਕੇ ਖੁਦ ਐਕਟਿਵਾ ਚਲਾਉਣ ਲੱਗਦਾ ਹੈ ਅਤੇ ਵਾਰਦਾਤ ਦੇ ਸਮੇਂ ਜੋ ਐਕਟਿਵਾ ਚਲਾ ਰਿਹਾ ਸੀ, ਉਹ ਪਿੱਛੇ ਬੈਠ ਜਾਂਦਾ ਹੈ। ਦੂਜੇ ਪਾਸੇ ਥਾਣਾ ਨੰ.-1 ਇਕ ਦੇ ਇੰਚਾਰਜ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
