ਲੁਟੇਰਿਆਂ ਨੇ ਮਹਿਲਾ ਡਾਕਟਰ ਨੂੰ ਬਣਾਇਆ ਨਿਸ਼ਾਨਾ, ਪਰਸ ਖੋਹ ਹੋਏ ਫਰਾਰ

Friday, May 20, 2022 - 02:42 AM (IST)

ਲੁਟੇਰਿਆਂ ਨੇ ਮਹਿਲਾ ਡਾਕਟਰ ਨੂੰ ਬਣਾਇਆ ਨਿਸ਼ਾਨਾ, ਪਰਸ ਖੋਹ ਹੋਏ ਫਰਾਰ

ਜਲੰਧਰ (ਮ੍ਰਿਦੁਲ) : ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਇਕ ਮਹਿਲਾ ਡਾਕਟਰ ਤੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਸ਼ਾਮ 6 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਹਿਲਾ ਡਾਕਟਰ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ ਪਰਸ ਖੋਹ ਕੇ ਫਰਾਰ ਹੋ ਗਏ। ਪੀੜਤ ਡਾ. ਹਰਪ੍ਰੀਤ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ ਕਰੀਬ 10,000 ਰੁਪਏ ਦੀ ਨਕਦੀ ਅਤੇ ਇਕ ਮੋਬਾਇਲ ਸੀ, ਜਿਸ ਦੀ ਕੀਮਤ 80,000 ਰੁਪਏ ਦੱਸੀ ਗਈ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਨੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਆਏ ਅਧਿਕਾਰੀ ਮੋੜੇ ਬੇਰੰਗ

ਲੋਕਾਂ 'ਚ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਕਿ ਪੁਲਸ ਦੇ ਸਾਹਮਣੇ ਲੁਟੇਰੇ ਭੱਜਣ ਵਿੱਚ ਕਾਮਯਾਬ ਹੋ ਗਏ ਤੇ ਪੁਲਸ ਕੁਝ ਨਹੀਂ ਕਰ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਫਿਲਹਾਲ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਹੋ ਸਕੇ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ASI ਦੀ ਹੋਈ ਮੌਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News