ਲੁਟੇਰਿਆਂ ਨੇ ਦਿਵਿਆਂਗ ਨੂੰ ਰਾਹ 'ਚ ਘੇਰ ਕੀਤੀ ਲੁੱਟਖੋਹ, ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
Saturday, Sep 16, 2023 - 04:03 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਸ਼ਹਿਰ ਤੋਂ ਲੁਟੇਰਿਆਂ ਵੱਲੋਂ ਦਿਵਿਆਂਗ ਨੌਜਵਾਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਇਕ ਦਿਵਿਆਂਗ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਲੁੱਟਖੋਹ ਕੀਤੀ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਬਾਇਲ ਫੋਨ ਅਤੇ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਏ। ਇਸ ਦੀ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਨੂੰ ਵੇਖਣ ਉਪਰੰਤ ਹਰ ਕੋਈ ਇਸ ਦੀ ਸਖ਼ਤ ਨਿਖੇਧੀ ਵੀ ਕਰ ਰਿਹਾ ਸੀ।
ਅੱਜ ਮੀਡੀਆ ਵੱਲੋਂ ਪੀੜਤ ਨੌਜਵਾਨ ਦੇ ਘਰ ਜਾ ਕੇ ਉਸ ਨਾਲ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਪੀੜਤ ਨੌਜਵਾਨ ਜਤਿਨ ਮਹਿਰਾ ਵਾਸੀ ਮੁਹੱਲਾ ਪ੍ਰੇਮਗੜ੍ਹ ਨੇ ਦੱਸਿਆ ਕਿ ਉਸ ਦੀ ਉਮਰ ਮਹਿਜ਼ 22 ਸਾਲ ਹੈ ਅਤੇ ਉਹ ਫੇਰੀ ਲਗਾ ਕੇ ਕੱਪੜੇ ਵੇਚਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਇਸ ਦੌਰਾਨ ਰਸਤੇ ਵਿਚ 2 ਮੁੰਡੇ ਉਸ ਨੂੰ ਮਿਲੇ, ਜਿਸ ਵਿਚੋਂ ਇਕ ਨੌਜਵਾਨ ਨੂੰ ਉਹ ਜਾਣਦਾ ਸੀ ਅਤੇ ਉਸ ਨੂੰ ਲੱਗਿਆ ਕਿ ਸ਼ਾਇਦ ਉਸ ਨੂੰ ਬਲਾਉਣ ਆਏ ਹਨ ਪਰ ਜਿਵੇਂ ਹੀ ਉਸ ਨੂੰ ਲੁੱਟ ਦਾ ਸ਼ੱਕ ਪਿਆ ਤਾਂ ਉਸ ਵੱਲੋਂ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਲੁਟੇਰਾ ਉਸ ਨਾਲ ਕੁੱਟਮਾਰ ਕਰਕੇ ਫੋਨ ਅਤੇ ਉਸ ਦਾ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਜਤਿਨ ਨੇ ਪੁਲਸ ਤੋਂ ਗੁਹਾਰ ਲਗਾਈ ਹੈ ਕਿ ਉਹ ਤੁਰੰਤ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਅਤੇ ਇਸ ਦੇ ਨਾਲ ਹੀ ਜਤਿਨ ਨੇ ਅਜਿਹੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਜੇਕਰ ਉਹ ਦਿਵਆਂਗ ਹੋਣ ਦੇ ਬਾਵਜੂਦ ਮਿਹਨਤ ਕਰ ਸਕਦਾ ਹੈ ਤਾਂ ਗਲਤ ਰਾਹਾਂ 'ਤੇ ਪਏ ਨੌਜਵਾਨ ਮਿਹਨਤ ਕਿਉਂ ਨਹੀਂ ਕਰ ਸਕਦੇ। ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ ਪਰ ਪੁਲਸ ਨੂੰ ਅਜਿਹੇ ਗਲਤ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਉਹ ਅਜਿਹਾ ਦੋਬਾਰਾ ਕਰਨ ਬਾਰੇ ਨਾ ਸੋਚਣ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ