ਚੋਰਾਂ ਦੇ ਹੌਂਸਲੇ ਬੁਲੰਦ, ਦਿਨ-ਦਿਹਾੜੇ ਭੋਗਪੁਰ ''ਚ ਦੁਕਾਨ ਦੇ ਗੱਲੇ ''ਚੋਂ 32 ਹਜ਼ਾਰ ਦੀ ਨਕਦੀ ਉਡਾਈ

08/07/2021 5:39:59 PM

ਭੋਗਪੁਰ (ਰਾਣਾ ਭੋਗਪੁਰੀਆ)- ਭੋਗਪੁਰ ਸ਼ਹਿਰ ਅਤੇ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਭੋਗਪੁਰ ਵਿੱਚ ਚੋਰਾਂ ਦੇ ਹੌਂਸਲੇ ਕਾਫ਼ੀ ਬੁਲੰਦ ਨਜ਼ਰ ਆ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ 'ਤੇ ਰੋਕ ਲਗਾਉਣ ਵਿਚ ਅਸਫ਼ਲ ਸਾਬਤ ਹੋ ਰਿਹਾ ਹੈ। ਭੋਗਪਰ ਸ਼ਹਿਰ ਦੀ ਜੀ. ਟੀ. ਰੋਡ 'ਤੇ ਸਥਿਤ ਰਾਜਾ ਸਿੰਘ ਐਡ ਸੰਨਜ ਦੀ ਲੱਕੜੀ ਅਤੇ ਹਾਰਡਵੇਅਰ ਦੀ ਦੁਕਾਨ ਤੋਂ ਦਿਨ-ਦਿਹਾੜੇ ਚੋਰਾਂ ਵੱਲੋਂ ਗੱਲੇ ਵਿਚ ਪਈ ਲਗਭਗ 22 ਹਜ਼ਾਰ ਦੀ ਨਗਦੀ ਚੋਰੀ ਕਰ ਲਈ।

ਇਹ ਵੀ ਪੜ੍ਹੋ: ਮਾਤਾ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਕੋਰੋਨਾ ਦੀ ਵੈਕਸੀਨ ਜਾਂ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ

ਦੁਪਹਿਰ ਲਗਭਗ ਇਕ ਵੱਜ ਕੇ 40 ਮਿੰਟ 'ਤੇ ਚੋਰਾਂ ਨੇ ਇਸ ਘਟਨਾ ਨੂੰ ਬੇਖ਼ੌਫ਼ ਹੋ ਕੇ ਉਸ ਵਕਤ ਅੰਜਾਮ ਦਿੱਤਾ ਜਦ ਦੁਕਾਨ ਮਾਲਕ ਆਪਣੇ ਗੁਦਾਮ ਵਿੱਚ ਲੱਕੜੀ ਗੱਡੀ ਚੋਂ ਉਤਰਵਾ ਰਹੇ ਸਨ। ਚੋਰਾਂ ਨੇ ਮੌਕਾ ਵੇਖ ਕੇ ਕੁਝ ਹੀ ਮਿੰਟਾਂ ਵਿਚ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਚੋਰਾਂ ਨੇ ਗੱਲੇ ਦਾ ਤਾਲਾ ਤੋੜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਦੁਕਾਨ ਮਾਲਕ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ 22 ਹਜ਼ਾਰ ਰੁਪਏ   ਨਗਦ ਅਤੇ ਹੋਰ ਕੁਝ ਜਰੂਰੀ ਕਾਗਜਾਤ ਚੋਰੀ ਕੀਤੇ ਹਨ। ਇਸ ਇਸ ਸਬੰਧੀ ਉਨ੍ਹਾਂ ਨੂੰ ਪੁਲਸ ਥਾਣਾ ਭੋਗਪੁਰ ਵਿਖੇ ਸੂਚਨਾ ਦੇ ਦਿੱਤੀ ਹੈ।

ਇਥੇ ਵਰਨਣਯੋਗ ਹੈ ਕਿ ਹੈ ਪਿਛਲੇ ਕੁਝ ਦਿਨਾਂ ਵਿਚ ਹੀ ਚੋਰੀ ਦੀਆਂ ਕਈ ਵਾਰਦਾਤਾਂ ਭੋਗਪੁਰ ਵਿੱਚ ਹੋ ਚੁੱਕੀਆਂ ਹਨ ਅਤੇ ਕੁਝ ਵਾਰਦਾਤਾਂ ਵਿਚ ਸ਼ਾਮਲ ਚੋਰ-ਪੁਲਸ ਹੱਥੀਂ ਵੀ ਚੜ੍ਹੇ ਹਨ ਪਰ ਇਸ ਦੇ ਬਾਵਜੂਦ ਵੀ ਸ਼ਹਿਰ ਅਤੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਤੇ ਰੋਕ ਲਗਦੀ ਨਜ਼ਰ ਨਹੀਂ ਆ ਰਹੀ ਹੈ। ਪੁਲਸ ਪ੍ਰਸ਼ਾਸਨ ਨੂੰ ਸ਼ਹਿਰ ਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਦਿਨ ਰਾਤ ਨਾਕਾਬੰਦੀ ਅਤੇ ਦਿਨ ਰਾਤ ਗਸ਼ਤ ਤੇਜ਼ ਕਰਨੀ ਚਾਹੀਦੀ ਹੈ ਤਾਜੋ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪੈ ਸਕੇ।

ਇਹ ਵੀ ਪੜ੍ਹੋ: ਜਲੰਧਰ: ਵਿਦੇਸ਼ ਭੇਜਣ ਲਈ ਮੁੰਡੇ ਵਾਲਿਆਂ ਤੋਂ ਠੱਗੇ 18 ਲੱਖ, ਜਦੋਂ ਵੀਜ਼ਾ ਲੱਗਾ ਤਾਂ ਕਹਿੰਦੇ 'ਕੁੜੀ ਦੀ ਮੌਤ ਹੋ ਗਈ'

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News