ਚੋਰਾਂ ਨੇ ਸ਼ਮਸ਼ਾਨਘਾਟ ਵੀ ਨਹੀਂ ਬਖਸ਼ਿਆ: 3 ਕਿਲੋ ਚਾਂਦੀ ਸਣੇ 30 ਹਜ਼ਾਰ ਦੀ ਨਕਦੀ ਲੈ ਕੇ ਹੋਏ ਫਰਾਰ

10/25/2021 12:56:29 PM

ਜਲੰਧਰ (ਦੁੱਗਲ)-ਜਲੰਧਰ ਛਾਉਣੀ ਦੇ ਦੀਪ ਨਗਰ ’ਚ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਦੇ ਸ਼ਿਵਾਲਿਆ ਦੇ ਮੰਦਿਰ ਵਿਚੋਂ ਚੋਰ 3 ਕਿਲੋ ਚਾਂਦੀ ਅਤੇ ਕਮਰੇ ’ਚ ਰੱਖੀ ਅਲਮਾਰੀ ’ਚੋਂ 30 ਹਜ਼ਾਰ ਦੀ ਨਕਦੀ ਕੱਢ ਕੇ ਫਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਰਾਮਬਾਗ ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਪੱਪੀ ਅਤੇ ਬਾਬਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਪਰਾਗਪੁਰ ਦੀ ਪੁਲਸ ਚੌਕੀ ਨੂੰ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਮੁਤਾਬਕ ਇਸ ਤਰ੍ਹਾਂ ਦੀ ਘਿਨੌਣੀ ਘਟਨਾ ਨੂੰ ਅੰਜਾਮ ਪੇਸ਼ੇਵਰ ਚੋਰਾਂ ਨੇ ਹੀ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਚੋਰਾਂ ਦੀ ਸੂਚਨਾ ਕਮੇਟੀ ਨੂੰ ਦੇਵੇਗਾ, ਉਸ ਨੂੰ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਇਨਾਮ ਦੇ ਤੌਰ ’ਤੇ ਦਿੱਤੀ ਜਾਵੇਗੀ। ਪੁਲਸ ਸ਼ਮਸ਼ਾਨਘਾਟ ਦੇ ਬਾਹਰ ਲੱਗੇ ਲੋਕਾਂ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਜ਼ਿਕਰਯੋਗ ਹੈ ਕਿ ਦੀਪ ਨਗਰ ਇਲਾਕੇ ’ਚ ਇਕ ਅੱਧੇ ਦਿਨ ਤੋਂ ਬਾਅਦ ਚੋਰੀ ਦੀ ਘਟਨਾ ਆਮ ਸੁਣਨ ਨੂੰ ਮਿਲਦੀ ਹੈ ਅਤੇ ਚੋਰ ਕਈ ਕਾਲੋਨੀਆਂ ਨੂੰ ਆਪਣਾ ਨਿਸ਼ਾਨਾ ਬਣਾ ਚੁੱਕੇ ਹਨ। ਇਸ ਸਬੰਧੀ ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਹੁਣ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਅਤੇ ਸ਼ਿਕਾਇਤ ਮਿਲਣ ਤੋਂ ਬਾਅਦ ਹੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨਕੋਦਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ


shivani attri

Content Editor

Related News