ਲੁਟੇਰਾ ਗਿਰੋਹ ਦਾ ਪਰਦਾਫ਼ਾਸ਼, 2 ਕਾਬੂ, 5 ਮੋਬਾਇਲ ਫੋਨ, 1 ਮੋਟਰਸਾਈਕਲ ਤੇ ਤੇਜ਼ਧਾਰ ਹਥਿਆਰ ਬਰਾਮਦ
Sunday, Feb 18, 2024 - 12:32 PM (IST)
ਜਲੰਧਰ (ਸੁਧੀਰ)– ਜਲੰਧਰ ਕਮਿਸ਼ਨਰੇਟ ਪੁਲਸ ਨੇ ਲੁਟੇਰਾ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ 5 ਮੋਬਾਇਲ ਫੋਨ, 1 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 15 ਫਰਵਰੀ ਨੂੰ ਹੁਸ਼ਿਆਰਪੁਰ ਰੇਲਵੇ ਕਰਾਸਿੰਗ ਨੇੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਮੋਬਾਇਲ ਖੋਹਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਪੀੜਤ ਧਿਰ ਦੇ ਬਿਆਨਾਂ ’ਤੇ ਥਾਣਾ ਨੰਬਰ 3 ਵਿਚ ਐੱਫ਼. ਆਈ. ਆਰ. ਨੰਬਰ 17 ਧਾਰਾ 379-ਬੀ, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਸ ਨੇ ਅੱਡਾ ਹੁਸ਼ਿਆਰਪੁਰ ਰੇਲਵੇ ਕਰਾਸਿੰਗ ਨੇੜਿਓਂ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਕੰਮ 'ਤੇ ਜਾ ਰਹੇ 2 ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਇਕ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਨਿਵਾਸੀ ਸੁੰਦਰ ਨਗਰ ਅਤੇ ਰਾਹੁਲ ਕੁਮਾਰ ਨਿਵਾਸੀ ਨੂਰਪੁਰ ਕਾਲੋਨੀ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ ਐੱਮ. ਆਈ. ਅਤੇ ਸੈਮਸੰਗ ਬ੍ਰਾਂਡ ਦੇ 2-2 ਮੋਬਾਇਲ ਫੋਨ ਅਤੇ 1 ਰੈੱਡਮੀ ਕੰਪਨੀ ਦਾ ਮੋਬਾਇਲ ਫੋਨ, ਇਕ ਦਾਤਰ ਅਤੇ 1 ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਚੋਂ ਜਤਿੰਦਰ ਖ਼ਿਲਾਫ਼ ਪਹਿਲਾਂ ਵੀ ਥਾਣਾ ਨੰਬਰ 2 ਵਿਚ ਨਸ਼ੇ ਵਾਲੇ ਪਦਾਰਥ ਦੀ ਸਮੱਗਲਿੰਗ ਦਾ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣਾਂ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਨਾਮਜ਼ਦ ਕੌਂਸਲਰ ਕੈਮਰੇ ਹਟਾਉਂਦੇ ਆਏ ਨਜ਼ਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।