ਫਗਵਾੜਾ 'ਚ ਨੈਸ਼ਨਲ ਹਾਈਵੇਅ ਨੇੜੇ ਹੋਈ ਡਕੈਤੀ, ਲੋਕਾਂ 'ਚ ਫ਼ੈਲੀ ਦਹਿਸ਼ਤ

Friday, Jul 05, 2024 - 01:56 PM (IST)

ਫਗਵਾੜਾ 'ਚ ਨੈਸ਼ਨਲ ਹਾਈਵੇਅ ਨੇੜੇ ਹੋਈ ਡਕੈਤੀ, ਲੋਕਾਂ 'ਚ ਫ਼ੈਲੀ ਦਹਿਸ਼ਤ

ਫਗਵਾੜਾ (ਜਲੋਟਾ)- ਫਗਵਾੜਾ ਵਿਚ ਨੈਸ਼ਨਲ ਹਾਈਵੇਅ ਨੰਬਰ 1 'ਤੇ ਸਥਿਤ ਟਾਇਰਾਂ ਦੀ ਇਕ ਦੁਕਾਨ 'ਤੇ ਦੇਰ ਸ਼ਾਮ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਫਿਲਮੀ ਅੰਦਾਜ਼ 'ਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਨਸਨੀਖੇਜ ਸੂਚਨਾ ਮਿਲੀ ਹੈ। ਇਸ ਘਟਨਾ ਤੋਂ ਬਾਅਦ ਫਗਵਾੜਾ ਵਿਚ ਦੁਕਾਨਦਾਰਾਂ ਸਮੇਤ ਆਮ ਲੋਕਾਂ 'ਚ ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਲੁੱਟ ਦਾ ਸ਼ਿਕਾਰ ਹੋਏ ਦੁਕਾਨ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7:15 ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨ ਦੇ ਅੰਦਰ ਉਸ ਦੇ ਨੌਕਰ ਸੋਨੂੰ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ ਅਤੇ ਦੁਕਾਨ ਵਿਚੋਂ ਲਗਭਗ 23,000 ਰੁਪਏ ਦੀ ਨਕਦੀ ਲੁੱਟ ਲਈ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਹ ਸਾਰੀ ਵਾਰਦਾਤ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡ ਹੋਈ ਹੈ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ’ਚ ਕਰ ਰਹੀ ਸ਼ਾਮਲ

ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦੇ ਹਮਲੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੁਕਾਨ ਵਿਚ ਕੰਮ ਕਰਨ ਵਾਲੇ ਉਨਾਂ ਦੇ ਕਰਮਚਾਰੀ ਸੋਨੂੰ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਅਸ਼ਵਨੀ ਕੁਮਾਰ ਨੇ ਭਾਰੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਫਗਵਾੜਾ ਵਿਚ ਉਨ੍ਹਾਂ ਦੀ ਦੁਕਾਨ 'ਤੇ ਅਜਿਹਾ ਕੁਝ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੁੱਟ ਸਬੰਧੀ ਸਿਟੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਪੁਲਸ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਦੇ ਦਿੱਤੀ ਗਈ ਹੈ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵੀ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਈਆ ਹੈ।

ਖ਼ਬਰ ਲਿਖੇ ਜਾਣ ਤੱਕ ਪੁਲਸ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡ ਹੋਏ ਲੁੱਟ ਦੀ ਪੂਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ, ਪੁਲਸ ਦੇ ਹੱਥ ਇਸ ਸਬੰਧੀ ਪੂਰੀ ਤਰ੍ਹਾਂ ਨਾਲ ਖ਼ਾਲੀ ਹਨ ਕਿ ਦੋਸ਼ੀ ਲੁਟੇਰੇ ਕੌਣ ਸਨ ਅਤੇ ਇਸ ਤਰ੍ਹਾਂ ਉਹ ਨੈਸ਼ਨਲ ਹਾਈਵੇਅ ਨੰਬਰ 1 'ਤੇ ਇਕ ਟਾਇਰ ਦੀ ਦੁਕਾਨ ਵਿੱਚ ਲੁੱਟ ਕਰਨ ਤੋਂ ਬਾਅਦ ਕਿਥੇ ਗਏ ਹਨ। ਇਸੇ ਦੌਰਾਨ ਪੁਲਸ ਅਧਿਕਾਰੀ ਦਾਅਵਾ ਕਰ ਰਹੇ ਹਨ ਕਿ ਜਲਦੀ ਹੀ ਇਸ ਵਾਰਦਾਤ ਦਾ ਪਤਾ ਲਗਾ ਲਿਆ ਜਾਵੇਗਾ ਅਤੇ ਦੋਸ਼ੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਵੱਡਾ ਸਵਾਲ ਤਾਂ ਇਹੋ ਹੈ ਕਿ ਜਦੋਂ ਪੁਲਸ ਲੁਟੇਰਿਆਂ ਦੀ ਅਸਲ ਪਛਾਣ ਨਹੀਂ ਲੱਭ ਸਕੀ ਹੈ ਤਾਂ ਉਨ੍ਹਾਂ ਨੂੰ ਕਿਵੇਂ ਗ੍ਰਿਫ਼ਤਾਰ ਕੀਤਾ ਜਾਵੇਗਾ? ਖ਼ਬਰ ਲਿਖੇ ਜਾਣ ਤੱਕ ਇਹ ਮਾਮਲਾ ਲੋਕਾਂ ਵਿੱਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਪਹਿਲਾਂ ਔਰਤ ਨੂੰ ਫਸਾ ਬਣਾਏ ਨਾਜਾਇਜ਼ ਸੰਬੰਧ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕੀਤਾ ਇਹ ਕਾਰਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News