ਜਲੰਧਰ 'ਚ ਸਵੇਰੇ-ਸਵੇਰੇ ਹੋਈ ਲੁੱਟ! ਸੈਰ ਕਰ ਰਹੇ ਵਿਅਕਤੀ ਤੋਂ ਸੋਨੇ ਦੀ ਮੁੰਦਰੀ ਤੇ ਮੋਬਾਈਲ ਖੋਹ ਕੇ ਲੈ ਗਏ ਲੁਟੇਰੇ

Tuesday, Mar 26, 2024 - 09:12 AM (IST)

ਜਲੰਧਰ 'ਚ ਸਵੇਰੇ-ਸਵੇਰੇ ਹੋਈ ਲੁੱਟ! ਸੈਰ ਕਰ ਰਹੇ ਵਿਅਕਤੀ ਤੋਂ ਸੋਨੇ ਦੀ ਮੁੰਦਰੀ ਤੇ ਮੋਬਾਈਲ ਖੋਹ ਕੇ ਲੈ ਗਏ ਲੁਟੇਰੇ

ਜਲੰਧਰ (ਦੀਪਕ): ਜਲੰਧਰ ਵਿਚ ਸਵੇਰੇ-ਸਵੇਰੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਆਦਰਸ਼ ਨਗਰ ਵਿਖੇ ਸੈਰ ਕਰਨ ਲਈ ਜਾ ਰਹੇ ਵਿਅਕਤੀ ਕੋਲੋਂ ਤਿੰਨ ਨਕਾਬਪੋਸ਼ ਲੁਟੇਰੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਸੋਨੇ ਦੀ ਮੁੰਦਰੀ ਤੇ ਫ਼ੋਨ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅਕਾਲੀ ਦਲ ਤੋਂ ਇਲਾਵਾ ਇਸ ਪਾਰਟੀ ਨਾਲ ਹੋ ਸਕਦੈ ਭਾਜਪਾ ਦਾ ਸਮਝੌਤਾ, ਗੁਪਤ ਮੀਟਿੰਗਾਂ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਂ ਭਗਵਤੀ ਸੇਵਾ ਸਮਿਤੀ ਪੁਰਾਣੀ ਸਬਜ਼ੀ ਮੰਡੀ ਦੇ ਪ੍ਰਧਾਨ ਰਮੇਸ਼ ਸਹਿਗਲ ਨੇ ਦੱਸਿਆ ਕਿ ਉਹ ਸਵੇਰ ਦੀ ਸੈਰ ਕਰਨ ਲਈ ਜਾ ਰਹੇ ਸਨ। ਆਦਰਸ਼ ਨਗਰ ਨੇੜੇ ਕ੍ਰਿਸ਼ਨਾ ਸਵੀਟ ਸ਼ਾਪ ਨੇੜੇ 3 ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਨਕਾਬਪੋਸ਼ ਲੁਟੇਰਿਆਂ ਨੇ ਦਾਤ ਦੀ ਨੋਕ 'ਤੇ ਉਨ੍ਹਾਂ ਕੋਲੋਂ ਮੋਬਾਈਲ ਅਤੇ ਸੋਨੇ ਦੀ ਮੁੰਦਰੀ ਖੋਹ ਲਈ ਤੇ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - 2 ਦਰਜਨ ਤੋਂ ਵੱਧ ਵਿਅਕਤੀਆਂ ਨੇ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਕੀਤਾ ਹਮਲਾ, ਜਾਣੋ ਪੂਰਾ ਮਾਮਲਾ

ਉਨ੍ਹਾਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਾਣਕਾਰੀ ਮਿਲਦਿਆਂ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News