ਟਾਂਡਾ ਵਿਖੇ ਚੋਰਾਂ ਨੇ ਚੌਕੀਦਾਰ ਨੂੰ ਬੰਦੀ ਬਣਾ ਸੜਕ ਦੇ ਕੰਮ 'ਚ ਵਰਤੇ ਜਾਣ ਵਾਲੇ ਸਾਮਾਨ ਨੂੰ ਕੀਤਾ ਚੋਰੀ

Wednesday, Aug 31, 2022 - 04:02 PM (IST)

ਟਾਂਡਾ ਵਿਖੇ ਚੋਰਾਂ ਨੇ ਚੌਕੀਦਾਰ ਨੂੰ ਬੰਦੀ ਬਣਾ ਸੜਕ ਦੇ ਕੰਮ 'ਚ ਵਰਤੇ ਜਾਣ ਵਾਲੇ ਸਾਮਾਨ ਨੂੰ ਕੀਤਾ ਚੋਰੀ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਲੁਟੇਰਿਆਂ ਨੇ  ਸਰਵਿਸ ਲੇਨ ਰੋਡ ਦੇ ਚੱਲ ਰਹੇ ਕੰਮ ਵਿੱਚ ਵਰਤੇ ਜਾਣ ਵਾਲੇ ਸਾਮਾਨ ਦੀ ਚੋਰੀ ਕਰ ਲਈ। ਇਸ ਸਬੰਧੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਪਾਥ ਐਂਡ ਟੂਰ ਕੰਪਨੀ ਦੇ ਏਰੀਆ ਮੈਨੇਜਰ ਹਰਵਿੰਦਰ ਪਾਲ ਸਿੰਘ ਸੋਨੂ ਪੁੱਤਰ ਕੁਲਦੀਪ ਸਿੰਘ ਵਾਸੀ ਜਹੂਰਾ ਨੇ ਦੱਸਿਆ ਕਿ ਮਹੇਸ਼ ਸਵੀਟਸ ਸ਼ਾਪ ਨਜ਼ਦੀਕ ਸਰਵਿਸ ਰੋਡ ਲੇਨ ਦੇ ਚੱਲ ਰਹੇ ਕੰਮ ਦੀ ਨਿਗਰਾਨੀ ਵਾਸਤੇ ਉਨ੍ਹਾਂ ਨੇ ਇਕ ਚੌਕੀਦਾਰ ਬੂਟਾ ਰਾਮ ਪੁੱਤਰ ਚਰਨ ਦਾਸ ਵਾਸੀ ਸੋਹੀਆਂ ਨੂੰ ਰੱਖਿਆ ਹੋਇਆ ਸੀ ਕਿ ਬੀਤੀ ਰਾਤ 1 ਤੋਂ 2 ਵਿਚਕਾਰ ਟਾਟਾ 407 ਗੱਡੀ 'ਤੇ ਸਵਾਰ ਹੋ ਕੇ ਆਏ ਚਾਰ ਅਣਪਛਾਤੇ ਲੁਟੇਰਿਆਂ ਨੇ ਚੌਕੀਦਾਰ ਬੂਟਾ ਰਾਮ ਨਾਲ ਮਾਰ ਕੁਟਾਈ ਕੀਤੀ।

ਇਹ ਵੀ ਪੜ੍ਹੋ: ਭੁਲੱਥ ਦੀ ਸ਼ਰਮਨਾਕ ਘਟਨਾ, 3 ਬੱਚਿਆਂ ਦੀ ਮਾਂ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤੀ ਵਾਇਰਲ

ਉਸ ਨੂੰ ਬੰਦੀ ਬਣਾਉਂਦੇ ਹੋਏ ਸੜਕ ਦੀ ਸਰਵਿਸ ਲੇਨ ਰੋਡ ਦੇ ਕੰਮ ਵਿੱਚ ਵਰਤੇ ਜਾਣ ਵਾਲੇ ਸਾਮਾਨ ਜਿਨ੍ਹਾਂ ਵਿਚ 40 ਲੋਹੇ ਦੀਆਂ ਸ਼ਟਰਿੰਗ ਪਲੇਟਾ, ਲੋਹੇ ਦੀ ਰਾਡ ਗਾਡਰ ਅਤੇ ਚੌਕੀਦਾਰ ਦਾ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ। ਚੋਰੀ ਹੋਏ ਸਮਾਨ ਦੀ ਕੀਮਤ 2 ਲੱਖ ਰੁਪਏ ਤੋਂ ਉੱਪਰ ਦੱਸੀ ਜਾ ਰਹੀ ਹੈ। ਚੋਰੀ ਦੀ ਇਸ ਵਾਰਦਾਤ ਸਬੰਧੀ ਟਾਂਡਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ 'ਤੇ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਨਸ਼ੇ ਲਈ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਫੁੱਫੜ ਦਾ ਬੇਰਹਿਮੀ ਨਾਲ ਕੀਤਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News