ਸ਼ਾਹਕੋਟ ’ਚ ਲੁੱਟਖੋਹ ਦੀ ਵਾਰਦਾਤ, ਜ਼ਖ਼ਮੀ ਹੋ ਗਈ ਪਰ ਨਹੀਂ ਛੱਡਿਆ ਪਰਸ

03/16/2023 11:17:29 AM

ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)- ਸ਼ਾਹਕੋਟ ਵਿਖੇ ਲੁੱਟਖੋਹ ਦੀ ਵਾਰਦਾਤ ’ਚ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਪੀੜਤਾ ਦੇ ਰਿਸ਼ਤੇਦਾਰ ਮੰਗਲ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਮੁਹੱਲਾ ਆਜ਼ਾਦ ਨਗਰ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਕਰੀਬ 12 ਵਜੇ ਉਨ੍ਹਾਂ ਦੀ ਭਾਣਜੀ ਗਗਨਦੀਪ ਕੌਰ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਕੁਲਾਰਾਂ ਆਪਣੀ ਸੱਸ ਨਾਲ ਮੁਹੱਲਾ ਆਜ਼ਾਦ ਨਗਰ ਵਿਖੇ ਉਨ੍ਹਾਂ ਦੇ ਘਰ ਆ ਰਹੀ ਸੀ, ਜਦ ਉਹ ਘਰ ਦੇ ਨਾਲ ਵਾਲੀ ਗਲੀ ’ਚ ਪਹੁੰਚੀ ਤਾਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਲੁਟੇਰੇ ਨੇ ਇਸ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਪਰ ਇਸ ਨੇ ਆਪਣਾ ਪਰਸ ਨਹੀਂ ਛੱਡਿਆ। 

ਇਹ ਵੀ ਪੜ੍ਹੋ :  ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੀ ਭਾਣਜੀ ਸੜਕ ’ਤੇ ਡਿੱਗ ਪਈ ਅਤੇ ਉਸ ਦੇ ਸਿਰ ’ਤੇ ਸੱਟ ਲੱਗ ਗਈ, ਜਦਕਿ ਲੁਟੇਰਾ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਹੋਣ ’ਤੇ ਪੀੜਤਾ ਨੂੰ ਇਥੋਂ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੂਰੀ ਘਟਨਾ ਸੀ. ਸੀ. ਟੀ. ਵੀ. ’ਚ ਕੈਦ ਹੈ ਅਤੇ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News