GT ਰੋਡ ’ਤੇ ਲੁੱਟ ਦੀ ਵਾਰਦਾਤ, ਪੈਟਰੋਲ ਪੰਪ ਤੋਂ ਤੇਲ ਪੁਆ ਕੇ ਆ ਰਹੇ ਵਿਅਕਤੀ ਦੀ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ
Wednesday, May 13, 2026 - 11:33 AM (IST)
ਜਲੰਧਰ (ਮਹੇਸ਼)–ਪਰਾਗਪੁਰ ਜੀ. ਟੀ. ਰੋਡ ’ਤੇ ਇਕ ਵਿਅਕਤੀ ਨਾਲ ਹੋਈ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਲੁਟੇਰਿਆਂ ਖ਼ਿਲਾਫ਼ ਅੰਡਰ ਸੈਕਸ਼ਨ 304 (2) ਅਤੇ 3 (5) ਬੀ. ਐੱਨ. ਐੱਸ. ਤਹਿਤ 100 ਨੰਬਰ ਐੱਫ. ਆਈ. ਆਰ. ਦਰਜ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਏ. ਐੱਸ. ਆਈ. ਰਾਜੇਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ
ਲਖਬੀਰ ਚੰਦ ਪੁੱਤਰ ਸਤਨਾਮ ਵਾਸੀ ਮਿੱਠਾਪੁਰ ਜਲੰਧਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ ਆਪਣੀ ਐਕਟਿਵਾ ’ਚ ਰਾਣਾ ਪੰਪ ਪਰਾਗਪੁਰ ਆਬਾਦੀ ਤੋਂ 100 ਰੁਪਏ ਦਾ ਤੇਲ ਪੁਆ ਕੇ ਆ ਰਿਹਾ ਸੀ ਅਤੇ ਜਦੋਂ ਉਹ ਬੈਸਟ ਪ੍ਰਾਈਸ ਕੋਲ ਪਹੁੰਚਿਆ ਤਾਂ 4-5 ਮੋਟਰਸਾਈਕਲਾਂ ’ਤੇ ਸਵਾਰ ਲੱਗਭਗ 10 ਤੋਂ 12 ਨੌਜਵਾਨ ਉਸ ਕੋਲ ਆ ਕੇ ਖੜ੍ਹੇ ਹੋ ਗਏ, ਜਿਨ੍ਹਾਂ ਵਿਚੋਂ ਇਕ ਨੇ ਉਸ ਦੀ ਐਕਟਿਵਾ ’ਤੇ ਲੱਤ ਮਾਰੀ ਅਤੇ ਉਹ ਹੇਠਾਂ ਡਿੱਗ ਗਿਆ। ਇਸ ਦੌਰਾਨ ਉਸ ਦੇ ਸਿਰ ’ਤੇ ਸੱਟ ਲੱਗੀ। ਲੁਟੇਰਿਆਂ ਨੇ ਉਸ ਦੀ ਐਕਟਿਵਾ ਖੋਹੀ ਅਤੇ ਉਥੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
