ਐਕਸੀਡੈਂਟ ਦਾ ਬਹਾਨਾ ਬਣਾ ਕੇ ਲੁੱਟਖੋਹ ਕਰਨ ਵਾਲੇ ਤੇ ਹੈਰੋਇਨ ਸਣੇ 2 ਗ੍ਰਿਫ਼ਤਾਰ

06/24/2024 6:28:50 PM

ਕਪੂਰਥਲਾ (ਮਹਾਜਨ)- ਸੀ. ਆਈ. ਏ. ਸਟਾਫ਼ ਕਪੂਰਥਲਾ ਨੇ ਐਕਸੀਡੈਂਟ ਦਾ ਬਹਾਨਾ ਬਣਾ ਕੇ ਲੁੱਟਖੋਹ ਕਰਨ ਵਾਲੇ ਦੋ ਮੁਲਜ਼ਮਾਂ ਅਤੇ ਇਕ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਬੀਤੇ ਦਿਨੀਂ ਮਨਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮਾਡਰਨ ਕਾਲੋਨੀ ਨੇੜੇ ਯਮਨਾ ਨਗਰ ਥਾਣਾ ਸਿਟੀ ਯਮਨਾ ਨਗਰ ਜ਼ਿਲ੍ਹਾ ਯਮਨਾ ਨਗਰ (ਹਰਿਆਣਾ) ਨੂੰ ਐਕਸੀਡੈਂਟ ਦਾ ਬਹਾਨਾ ਬਣਾ ਕੇ 2 ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟਖੋਹ ਕੀਤੀ ਸੀ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਸੀ।

PunjabKesari

ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਟਰੇਸ ਕਰਨ ਲਈ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਅਤੇ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੂੰ ਹਦਾਇਤਾਂ ਕੀਤੀਆਂ ਸਨ, ਜਿਸ ’ਤੇ ਕਾਰਵਾਈ ਕਰਦਿਆਂ ਹੋਇਆ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਮਾਰਕਫੈੱਡ ਚੌਂਕ ਕਪੂਰਥਲਾ ਵਿਖੇ ਨਾਕਾਬੰਦੀ ਕਰਕੇ ਅਮਰਜੀਤ ਸਿੰਘ ਉਰਫ਼ ਪੱਪੂ ਪੁੱਤਰ ਗੁਰਬਖਸ਼ ਸਿੰਘ ਵਾਸੀ ਮੁਹੱਲਾ ਲਾਹੌਰੀ ਗੇਟ ਥਾਣਾ ਸਿਟੀ ਕਪੂਰਥਲਾ ਅਤੇ ਰਾਜ ਕੁਮਾਰ ਪੁੱਤਰ ਸਲਵੰਤ ਰਾਮ ਵਾਸੀ ਮੁਹੱਲਾ ਮਹਿਤਾਬਗੜ ਥਾਣਾ ਸਿਟੀ ਕਪੂਰਥਲਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਲੁੱਟਖੋਹ ਦੇ ਮਾਮਲੇ ਨੂੰ ਟਰੇਸ ਕਰਨ ’ਚ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ- Elante Mall 'ਚ  TOY Train ਤੋਂ ਡਿੱਗ ਕੇ ਹੋਈ ਬੱਚੇ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ 

ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਵਾਂ ਪਿੰਡ ਭੱਠੇ ਨਜ਼ਦੀਕ ਨਾਕਾਬੰਦੀ ਕਰਕੇ ਅਮਰਜੀਤ ਸਿੰਘ ਉਰਫ਼ ਲਾਡੀ ਪੁੱਤਰ ਭਜਨ ਸਿੰਘ ਵਾਸੀ ਨਵਾਂ ਪਿੰਡ ਭੱਠੇ ਥਾਣਾ ਕੋਤਵਾਲੀ ਕਪੂਰਥਲਾ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਕਾਰ ਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, LAW ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News