ਜਲੰਧਰ ''ਚ ਫਰੂਟ ਵਿਕਰੇਤਾ ਨਾਲ ਲੁੱਟ, ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Thursday, Sep 28, 2023 - 05:54 PM (IST)

ਜਲੰਧਰ (ਸੋਨੂੰ)- ਜਲੰਧਰ 'ਚ ਲੁਟੇਰਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ ਅਤੇ ਲੁਟੇਰੇ ਬੇਖ਼ੌਫ਼ ਹੋ ਕੇ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਅਰਜੁਨ ਨਗਰ ਵਿਚੋਂ ਸਾਹਮਣੇ ਆਇਆ ਹੈ। ਇਥੇ ਲੁਟੇਰਿਆਂ ਨੇ ਸਵੇਰੇ ਮੰਡੀ ਵਿੱਚ ਗਏ ਇਕ ਫਲ ਵਿਕਰੇਤਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਮੋਬਾਈਲ ਫੋਨ ਅਤੇ ਨਕਦੀ ਲੁੱਟ ਲਈ। ਲੁੱਟ ਦਾ ਸ਼ਿਕਾਰ ਹੋਏ ਫਲ ਵਿਕਰੇਤਾ ਦੀ ਪਛਾਣ ਮਨੂੰ ਵਜੋਂ ਹੋਈ ਹੈ।
ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਮਨੂੰ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਨੂੰ ਨੇ ਦੱਸਿਆ ਕਿ ਉਸ ਨੂੰ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਘੇਰ ਲਿਆ ਸੀ ਅਤੇ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ।
ਇਹ ਵੀ ਪੜ੍ਹੋ- ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ
ਉਨ੍ਹਾਂ ਨੇ ਉਸ ਨੂੰ ਪਤਾ ਪੁੱਛਣ ਦੇ ਬਹਾਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਜੇਬ 'ਚੋਂ ਨਕਦੀ ਅਤੇ ਹੋਰ ਦਸਤਾਵੇਜ਼ ਦੇ ਨਾਲ-ਨਾਲ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ, 3 ਹਫ਼ਤਿਆਂ ਮਗਰੋਂ ਪਰਤੀ ਲਾਸ਼ ਨੂੰ ਵੇਖ ਫੁੱਟ-ਫੁੱਟ ਰੋਈ ਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ