ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਮਲਬੇ ਦੇ ਢੇਰ ''ਚ ਤਬਦੀਲ
Friday, Sep 05, 2025 - 06:28 PM (IST)

ਕਪੂਰਥਲਾ (ਮਹਾਜਨ)- ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਕਾਰਨ ਇਕ ਮੱਧ ਵਰਗੀ ਪਰਿਵਾਰ ਦੇ ਘਰ ਨੂੰ ਭਾਰੀ ਨੁਕਸਾਨ ਹੋਇਆ ਹੈ। ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੇ 2 ਕਮਰਿਆਂ ਦੀਆਂ ਛੱਤਾਂ ਤੇ ਕੰਧ ਡਿੱਗ ਗਈ, ਜਿਸ ਕਾਰਨ ਪਰਿਵਾਰ ਨੂੰ ਬਹੁਤ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਅਨੁਸਾਰ ਪੀੜਤ ਅਰੁਣ ਕੁਮਾਰ ਪੁੱਤਰ ਅਵਤਾਰ ਚੰਦ ਵਾਸੀ ਮੁਹੱਲਾ ਲਾਹੌਰੀ ਗੇਟ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਹੈ। ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਬੈਠਾ ਸੀ ਅਤੇ ਰਾਤ ਨੂੰ ਘਰ ਦੇ ਹੇਠਲੇ ਕਮਰੇ ਵਿੱਚ ਰਾਤ ਦਾ ਖਾਣਾ ਖਾ ਰਿਹਾ ਸੀ, ਜਦੋਂ ਉਹ ਖਾਣਾ ਖਾਣ ਤੋਂ ਬਾਅਦ ਉੱਠਿਆ ਅਤੇ ਬਾਹਰ ਜਾਣ ਲੱਗਾ ਤਾਂ ਅਚਾਨਕ ਉਸ ਨੂੰ ਬਹੁਤ ਤੇਜ਼ ਆਵਾਜ਼ ਸੁਣਾਈ ਦਿੱਤੀ, ਜਦੋਂ ਉਸ ਨੇ ਉੱਪਰ ਜਾ ਕੇ ਵੇਖਿਆ ਤਾਂ ਉੱਪਰਲੇ ਦੋਵਾਂ ਕਮਰਿਆਂ ਦੀਆਂ ਕੱਚੀਆਂ ਮਿੱਟੀ ਤੇ ਬਾਲਿਆਂ ਦੀਆਂ ਛੱਤਾਂ ਤੇ ਕੰਧ ਡਿੱਗ ਗਈ ਸੀ, ਜਿਸ ਕਾਰਨ ਉਕਤ ਦੋਵਾਂ ਕਮਰਿਆਂ ਵਿੱਚ ਪਿਆ ਬਿਸਤਰਾ, ਸੋਫਾ, ਟੀਵੀ, ਅਲਮਾਰੀ ਅਤੇ ਹੋਰ ਕੀਮਤੀ ਸਮਾਨ ਟੁੱਟ ਗਿਆ। ਉਸ ਨੇ ਕਿਹਾ ਕਿ ਇਸ ਘਟਨਾ ਕਾਰਨ ਉਸਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਹੁਣ ਸਤਲੁਜ ਨੇ ਧਾਰਿਆ ਭਿਆਨਕ ਰੂਪ, ਖ਼ਤਰੇ 'ਚ ਕਈ ਪਿੰਡ
ਉਸ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਸ ਦਾ ਕੰਮ ਪਹਿਲਾਂ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਹੁਣ ਇੰਨੀ ਵੱਡੀ ਸੱਟ ਲੱਗਣ ਕਾਰਨ ਉਸ ਦਾ ਪੂਰਾ ਹਿਸਾਬ ਵਿਗੜ ਗਿਆ ਹੈ। ਪੀੜਤ ਅਰੁਣ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਸ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਘਰ ਬਣਾ ਸਕੇ ਅਤੇ ਆਪਣੇ ਪਰਿਵਾਰ ਨਾਲ ਦੁਬਾਰਾ ਆਪਣੇ ਘਰ ਵਿੱਚ ਖ਼ੁਸ਼ੀ ਨਾਲ ਰਹਿ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e