ਕੇਂਦਰ ਦਾ ਫੈਸਲਾ ਕਿਸਾਨ ਵਿਰੋਧੀ, ਪੰਜਾਬ ’ਚ ਲਾਗੂ ਨਹੀਂ ਹੋਣ ਦਿਆਂਗੇ : ‘ਆਪ’

06/12/2020 6:32:36 PM

ਰੂਪਨਗਰ (ਸੱਜਨ ਸਿੰਘ ਸੈਣੀ) - ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਆਮ ਆਦਮੀ ਪਾਰਟੀ ਰੂਪਨਗਰ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਇੱਕ ਦੇਸ਼ ਇੱਕ ਮੰਡੀ ਦੇ ਕੀਤੇ ਫ਼ੈਸਲੇ ਖਿਲਾਫ ਆਮ ਆਦਮੀ ਪਾਰਟੀ ਰੂਪਨਗਰ ਦੀ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐੱਮ.ਐੱਸ.ਪੀ. ਖਤਮ ਕਰਨ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਇੱਕ ਦੇਸ਼ ਇੱਕ ਮੰਡੀ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨ ਵਿਰੋਧੀ ਹੈ, ਇਸੇ ਲਈ ਉਹ ਸਰਕਾਰ ਤੋਂ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਪੜ੍ਹੋ ਇਹ ਵੀ ਖਬਰ - ਐੱਮ. ਏ., ਬੀ. ਐੱਡ. ਦੀ ਡਿਗਰੀ ਹਾਸਲ ਕਰ ਚੁੱਕੇ ਨੌਜਵਾਨ ਲਗਾ ਰਹੇ ਹਨ ਝੋਨਾ

ਪੜ੍ਹੋ ਇਹ ਵੀ ਖਬਰ - ਆਲਮੀ ਬਾਲ ਮਜ਼ਦੂਰੀ ਦਿਹਾੜਾ : ‘ਇਨਸਾਨੀਅਤ ਲਈ ਇਕ ਧੱਬਾ’

ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਹ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਜਾ ਰਹੀ ਹੈ ਜੋ ਕਿ ਆਵਾਂ ਦੀ ਭਾਰਤੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ। ਪਾਰਟੀ ਦੇ ਅਰਜਰਬਰ ਸਤਬੀਰ ਵਾਲੀਆ ’ਤੇ ਲੱਗੇ ਆਰੋਪਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਮਾਸਟਰ ਦਿਆਲ ਸਿੰਘ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਇਸੇ ਲਈ ਉਹ ਆਪਸ ਵਿਚ ਬੈਠ ਕੇ ਇਸ ਨੂੰ ਨਿਬੇੜ ਲੈਣਗੇ । ਦੱਸ ਦੇਈਏ ਕਿ ਇਸ ਮੌਕੇ ਮਾਸਟਰ ਹਰਦਿਆਲ ਸਿੰਘ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ, ਰਣਜੀਤ ਸਿੰਘ ਪਤਿਆਲਾ ਮੀਡੀਆ ਇੰਚਾਰਜ, ਸਰਬਜੀਤ ਸਿੰਘ ਹੁੰਦਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਬਲਵਿੰਦਰ ਸਿੰਘ ਗਿੱਲ ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਆਦਿ ਮੌਜੂਦ ਹਨ।

ਪੜ੍ਹੋ ਇਹ ਵੀ ਖਬਰ - ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ

ਪੜ੍ਹੋ ਇਹ ਵੀ ਖਬਰ - ਤੁਹਾਡੇ ਵਿਆਹ ਨੂੰ ਚਾਰ ਚੰਨ ਲਗਾ ਸਕਦੇ ਹਨ ਨਵੇਂ ਡਿਜ਼ਾਇਨ ਦੇ ਇਹ ਕਲੀਰੇ

rajwinder kaur

This news is Content Editor rajwinder kaur