ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਰੋਪੜ ਜ਼ਿਲ੍ਹੇ ''ਚ ਆਸ਼ਾ ਵਰਕਰਾਂ ਦਾ ਪਹਿਲਾ ਧਰਨਾ, ਕੱਢੀ ਰੱਜ ਕੇ ਭੜਾਸ

09/24/2021 4:34:30 PM

ਰੋਪੜ (ਸੱਜਣ ਸੈਣੀ)- ਕੈਬਨਿਟ ਮੰਤਰੀ ਤੋਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਹਾਲੇ ਕੁਝ ਹੀ ਦਿਨ ਦਾ ਸਮਾਂ ਹੀ ਹੋਇਆ ਹੈ ਅਤੇ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਧਰਨਿਆਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਭਾਵੇਂ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸਮੂਹ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਧਰਨੇ ਨਾ ਲਗਾਓ ਸਾਰਿਆਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ ਪਰ ਉਸ ਦੇ ਬਾਵਜੂਦ ਰੂਪਨਗਰ ਵਿੱਚ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਬਣਦਾ ਮਿਹਨਤਾਨਾ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਸਿਹਤ ਮੰਤਰੀ ਵੱਲੋਂ ਮੀਟਿੰਗ ਕਰਕੇ 2500 ਰੁਪਏ ਫਿਕਸ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਆਸ਼ਾ ਵਰਕਰਾਂ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਧਰਨਾ ਦੇਣਗੀਆਂ।

ਇਹ ਵੀ ਪੜ੍ਹੋ : ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰੱਖੀ ਦਿਲੀ ਇੱਛਾ, ਸਰਕਾਰ ਤੋਂ ਮੰਗੀਆਂ ਮੁੱਖ ਮੰਤਰੀ ਵਰਗੀਆਂ ਸਹੂਲਤਾਂ

ਜ਼ਿਕਰਯੋਗ ਹੈ ਕਿ ਭਾਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਧਰਨਾ ਦੇ ਰਹੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਕੰਮਾਂ 'ਤੇ ਵਾਪਸ ਆ ਜਾਣ ਸਾਰਿਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਉਸ ਦੇ ਬਾਵਜੂਦ ਮੁਲਾਜ਼ਮ ਜਥੇਬੰਦੀਆਂ ਅਤੇ ਵੱਖ-ਵੱਖ ਯੂਨੀਅਨਾਂ ਵੱਲੋਂ ਧਰਨੇ ਪ੍ਰਦਰਸ਼ਨ ਜਾਰੀ ਰੱਖੇ ਹੋਏ ਹਨ, ਜਿਸ ਤੋਂ ਲੱਗਦਾ ਹੈ ਕਿ ਯੂਨੀਅਨਾਂ ਨੂੰ ਸ਼ਾਇਦ ਮੁੱਖ ਮੰਤਰੀ 'ਤੇ ਭਰੋਸਾ ਨਹੀਂ।  

ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri