ਰੋਪੜ ਟੋਲ ਪਲਾਜ਼ਾ 'ਤੇ ਧਰਨੇ 'ਚ ਸ਼ਾਮਲ ਹੋਏ ਮੁੱਖ ਮੰਤਰੀ ਚੰਨੀ, ਕਿਸਾਨਾਂ ਦੇ ਹੱਕ 'ਚ ਦਿੱਤਾ ਵੱਡਾ ਬਿਆਨ
Saturday, Oct 23, 2021 - 05:10 PM (IST)
ਰੋਪੜ (ਸੱਜਣ ਸੈਣੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਉਤੇ ਧਰਨੇ ਉਤੇ ਬੈਠੇ ਕਿਸਾਨਾਂ ਕੋਲ ਰੁਕਣ ਲਈ ਕਿਹਾ। ਚੰਨੀ ਨੇ ਧਰਨੇ ਵਾਲੀ ਥਾਂ ਉਤੇ ਜਾ ਕੇ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਡਟਵੀਂ ਹਮਾਇਤ ਦਿੱਤੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਵਿਰੁੱਧ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ। ਵੱਡਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਮੈਂ ਇਥੇ ਇਹੀ ਬੇਨਤੀ ਕਰਨ ਆਇਆ ਹਾਂ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਲਈ ਜੋ ਵੀ ਕਰ ਸਕਦੀ ਹੈ, ਉਹ ਕਿਸਾਨਾਂ ਦੇ ਹੱਕ ਕਰੇਗੀ। ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: ਜੇਲ੍ਹਾਂ ’ਚੋਂ ਆਪਣਾ ਨੈੱਟਵਰਕ ਚਲਾ ਰਹੇ ਪੰਜਾਬ ਦੇ ਗੈਂਗਸਟਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ
ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਕਹਿਣਗੀਆਂ ਉਹ ਹਾਜ਼ਰ ਹੋ ਜਾਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਦੇ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਦੀ ਗੱਲੀ ਕਹੀ ਸੀ ਅਤੇ ਅੱਜ ਇਥੇ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਕਹਿਣਗੀਆਂ ਉਹ ਹਾਜ਼ਰ ਹੋ ਜਾਣਗੇ।
ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਕੀਤੀ ਸ਼ੇਅਰ, ਰੰਧਾਵਾ ਲਈ ਲਿਖੀ ਇਹ ਗੱਲ
ਬਜ਼ੁਰਗਾਂ ਦੀ ਪੁੱਛੀ ਸੁੱਖ-ਸਾਂਦ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਾਦਗੀ ਅਤੇ ਹਲੀਮੀ ਵਾਲੇ ਜੀਵਨ ਜਾਚ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਪਰ ਚਮਕੌਰ ਸਾਹਿਬ ਹਲਕੇ ਦਾ ਬੱਚਾ-ਬੱਚਾ ਉਨ੍ਹਾਂ ਦੀ ਅਜਿਹੀ ਸ਼ਖਸੀਅਤ ਦਾ ਪਹਿਲਾਂ ਤੋਂ ਕਾਇਲ ਹੈ। ਚੰਨੀ ਜਦੋਂ ਵੀ ਹਲਕੇ ਵਿਚ ਆਉਂਦੇ ਹਨ ਤਾਂ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸੁੱਖ-ਸਾਂਦ ਪੁੱਛਦੇ ਹਨ। ਮੁੱਖ ਮੰਤਰੀ ਅੱਜ ਜਦੋਂ ਚਮਕੌਰ ਸਾਹਿਬ ਹਲਕੇ ਵਿਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਦੇਣ ਪਿੰਡ ਸਾਲਾਪੁਰ ਪੰਹੁਚੇ ਤਾਂ ਉਨ੍ਹਾਂ ਨੇ ਆਪਣੇ ਪੁਰਾਣੇ ਸਾਥੀ ਇਕਬਾਲ ਸਿੰਘ ਦੇ ਮਾਤਾ ਤੇਜ਼ ਕੌਰ ਦੀ ਮਮਤਾ ਦਾ ਨਿੱਘ ਮਾਣਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਮੁੱਖ ਮੰਤਰੀ ਜੀ ਨੇ ਮਾਤਾ ਜੀ ਦੇ ਘਰ ਸਾਰੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਰੋਟੀ ਖਾਧੀ ਅਤੇ ਚਾਹ ਪੀਤੀ।
ਇਹ ਵੀ ਪੜ੍ਹੋ: ਫੈਸਟੀਵਲ ਸੀਜ਼ਨ ਦੌਰਾਨ ਐਕਸ਼ਨ 'ਚ ਜਲੰਧਰ ਪੁਲਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਇਹ ਵਿਸ਼ੇਸ਼ ਹੁਕਮ
ਇਹ ਵੀ ਪੜ੍ਹੋ: ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ