ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ ਦਰਜ, 80 ਗ੍ਰਿਫ਼ਤਾਰ

Thursday, Aug 06, 2026 - 08:36 AM (IST)

ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ ਦਰਜ, 80 ਗ੍ਰਿਫ਼ਤਾਰ

ਜਲੰਧਰ (ਪੁਨੀਤ) : ਟ੍ਰੇਨਾਂ ਵਿਚ ਬਿਨਾਂ ਕਿਸੇ ਜਾਇਜ਼ ਕਾਰਨ ਦੇ ਅਲਾਰਮ ਚੇਨ ਖਿੱਚ ਕੇ ਰੇਲ ਆਵਾਜਾਈ ਪ੍ਰਭਾਵਿਤ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਮੰਡਲ ਦੇ ਅਧੀਨ ਆਰ. ਪੀ. ਐੱਫ. (ਰੇਲਵੇ ਪ੍ਰੋਟੈਕਸ਼ਨ ਫੋਰਸ) ਵੱਲੋਂ ਜੁਲਾਈ ਮਹੀਨੇ ਦੌਰਾਨ ਰੇਲ ਅਧਿਨਿਯਮ 1989 ਦੀ ਧਾਰਾ 141 ਤਹਿਤ ਬੇਵਜ੍ਹਾ ਚੇਨ ਪੁਲਿੰਗ ਦੇ 150 ਮਾਮਲੇ ਦਰਜ ਕੀਤੇ ਗਏ, ਜਦਕਿ ਕਾਰਵਾਈ ਕਰਦੇ ਹੋਏ 80 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ

ਅਧਿਕਾਰੀਆਂ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਰੇਲ ਕੋਚ ਵਿਚ ਅਲਾਰਮ ਚੇਨ ਦੀ ਵਿਵਸਥਾ ਕੀਤੀ ਗਈ ਹੈ। ਇਸ ਦੀ ਵਰਤੋਂ ਸਿਰਫ ਅਸਲ ਐਮਰਜੈਂਸੀ ਆਦਿ ਵਿਚ ਹੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਬਾਵਜੂਦ ਕੁਝ ਲੋਕ ਨਿੱਜੀ ਸਹੂਲਤ ਜਾਂ ਬਿਨਾਂ ਕਿਸੇ ਉਚਿਤ ਕਾਰਨ ਦੇ ਚੇਨ ਪੁਲਿੰਗ ਕਰ ਦਿੰਦੇ ਹਨ, ਜਿਸ ਨਾਲ ਆਵਾਜਾਈ ਵਿਚ ਰੁਕਾਵਟ ਪੈਂਦੀ ਹੈ। ਫਿਰੋਜ਼ਪੁਰ ਮੰਡਲ ਵੱਲੋਂ ਯਾਤਰੀਆਂ ਨੂੰ ਅਲਾਰਮ ਚੇਨ ਦੀ ਸਹੀ ਵਰਤੋਂ ਅਤੇ ਇਸ ਦੀ ਦੁਰਵਰਤੋਂ ਨਾਲ ਹੋਣ ਵਾਲੇ ਬੁਰੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ ਲਈ ਰੇਲਵੇ ਸਟੇਸ਼ਨਾਂ, ਟ੍ਰੇਨਾਂ ਅਤੇ ਜਨਤਕ ਐਲਾਨ ਪ੍ਰਣਾਲੀ ਰਾਹੀਂ ਲਗਾਤਾਰ ਜਾਗਰੂਕ ਮੁਹਿੰਮ ਚਲਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News