ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
Monday, Jun 01, 2026 - 05:31 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਮਿੱਠੂ ਬਸਤੀ ਦੇ ਗੁਰੂ ਅਰਜਨ ਨਗਰ ਵਿਚ ਵਸਨੀਕਾਂ ਨੇ ਕੁਝ ਲੋਕਾਂ 'ਤੇ ਘਰ ਵਿਚ ਧਰਮ ਪਰਿਵਰਤਨ ਕਰਵਾਉਣ ਦੇ ਦੋਸ਼ ਲਗਾ ਕੇ ਹੰਗਾਮਾ ਕੀਤਾ। ਵਸਨੀਕਾਂ ਨੇ ਦੋਸ਼ ਲਗਾਇਆ ਕਿ ਕੁਝ ਲੋਕ ਇਲਾਕੇ ਵਿਚ ਬੀਮਾਰੀ ਤੋਂ ਰਾਹਤ ਦਿਵਾਉਣ ਦਾ ਕਹਿ ਕੇ ਧਰਮ ਪਰਿਵਰਤਨ ਕਰਵਾ ਰਹੇ ਹਨ। ਮੌਕੇ 'ਤੇ ਮੌਜੂਦ ਲੱਕੀ ਸਿੰਘ ਨੇ ਦੋਸ਼ ਲਗਾਇਆ ਕਿ ਗ਼ਰੀਬ ਲੋਕਾਂ ਨੂੰ ਧਰਮ ਪਰਿਵਰਤਨ ਲਈ ਪੈਸੇ ਦਿੱਤੇ ਜਾ ਰਹੇ ਸਨ। ਦੋਸ਼ ਹੈ ਕਿ ਸਿੱਖ ਭਾਈਚਾਰੇ ਨਾਲ ਸਬੰਧਤ ਪਰਿਵਾਰ ਨੂੰ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਗਿਆ ਸੀ। ਅੱਜ ਗੜ੍ਹਸ਼ੰਕਰ ਤੋਂ ਔਰਤਾਂ ਨੂੰ ਧਰਮ ਪਰਿਵਰਤਨ ਲਈ ਲਿਆਂਦਾ ਗਿਆ। ਇਸ ਘਟਨਾ ਨੂੰ ਲੈ ਕੇ ਲੋਕਾਂ ਦਾ ਵਿਚ ਰੋਸ ਪਾਇਆ ਗਿਆ ਹੈ, ਜਿਸ ਕਾਰਨ ਇਕੱਠ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
ਉਥੇ ਹੀ ਦੂਜੇ ਪਾਸੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਘਰ ਵਿੱਚ ਪੂਜਾ ਪਾਠ ਕਰ ਰਹੇ ਹਨ। ਅਜਿਹੇ ਵਿਚ ਉਨ੍ਹਾਂ ਦੇ ਘਰ ਵਿਚ ਆ ਕੇ ਸਥਾਨਕ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ। ਧਰਮ ਦੇ ਨਾਮ 'ਤੇ 5 ਲੱਖ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਨੂੰ ਵੀ ਬੇਬੁਨਿਆਦ ਦੱਸਦੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਸਾਹਮਣੇ ਲਿਆਉਣ, ਜਿਸ ਨੇ ਪੈਸਿਆਂ ਦਾ ਲਾਲਚ ਦੇ ਕੇ ਕਿਸੇ ਦਾ ਧਰਮ ਪਰਿਵਰਤਨ ਕਰਵਾਇਆ ਹੈ। ਅਵਤਾਰ ਸਿੰਘ ਨੇ ਕਿਹਾ ਕਿ ਕੋਈ ਵੀ ਉਸ ਦੇ ਘਰ ਆ ਸਕਦਾ ਹੈ। ਗੜ੍ਹਸ਼ੰਕਰ ਦੀਆਂ ਔਰਤਾਂ ਉਸ ਦੇ ਘਰ ਆਈਆਂ ਅਤੇ ਪ੍ਰਾਰਥਨਾ ਕਰ ਰਹੀਆਂ ਸਨ।

ਇਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜੋਕਿ ਗਲਤ ਹੈ। ਅਵਤਾਰ ਸਿੰਘ ਨੇ ਕਿਹਾ ਕਿ ਮੁਹੱਲੇ ਵਿਚ ਕੋਈ ਵੀ ਵਿਅਕਤੀ ਸਾਹਮਣੇ ਆ ਕੇ ਦੱਸੇ ਕਿ ਉਸ ਨੂੰ ਧਰਮ ਪਰਿਵਰਤਨ ਲਈ ਦਬਾਅ ਬਣਾਇਆ ਗਿਆ ਹੈ। ਅਵਤਾਰ ਨੇ ਕਿਹਾ ਕਿ ਉਹ ਵੀ ਕਹਿ ਸਕਦਾ ਹੈ ਕਿ ਉਸ ਦੇ ਘਰ ਵਿੱਚ ਔਰਤਾਂ ਨਾਲ ਕੁੱਟਮਾਰ ਕੀਤੀ ਗਈ। ਲੋਕਾਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
ਬਸਤੀ ਬਾਵਾ ਖੇਲ ਪੁਲਸ ਥਾਣੇ ਦੇ ਐੱਸ. ਐੱਚ. ਓ. ਜੈ ਇੰਦਰ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਅਤੇ ਦੋਵਾਂ ਧਿਰਾਂ ਨੂੰ ਥਾਣੇ ਲੈ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਧਰਮ ਪਰਿਵਰਤਨ ਨੂੰ ਲੈ ਕੇ ਇਲਾਕੇ ਵਿੱਚ ਹੰਗਾਮਾ ਹੋ ਰਿਹਾ ਹੈ ਅਤੇ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਸਥਿਤੀ ਨੂੰ ਸ਼ਾਂਤ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
