ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ

Saturday, Sep 05, 2026 - 07:05 PM (IST)

ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ

ਜਲੰਧਰ (ਪੰਕਜ, ਕੁੰਦਨ)- ਜਲੰਧਰ ਦੇ ਮਸ਼ਹੂਰ ਐੱਚ. ਐੱਮ. ਵੀ. ਕਾਲਜ ਦੇ ਬਾਹਰ ਹੁੱਲੜਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁਖਤਿਆਰ ਰਾਏ ਪੀ. ਪੀ. ਐੱਸ, ਏ. ਡੀ. ਸੀ. ਪੀ. ਸਿਟੀ-1 ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-2 ਦੇ ਅਧੀਨ ਆਉਂਦੇ ਐੱਚ. ਐੱਮ. ਵੀ. ਕਾਲਜ ਦੇ ਬਾਹਰ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਾਲਜ ਦੇ ਬਾਹਰ ਟ੍ਰੈਫਿਕ ਦੀ ਸਮੱਸਿਆ ਅਤੇ ਹੁਲੜਬਾਜ਼ੀ ਹੋਣ ਸਬੰਧੀ ਗੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਸਿਟੀ-1 ਜਲੰਧਰ ਨੇ ਦੱਸਿਆ ਕਿ ਕਾਲਜ ਦੇ ਸਮੇਂ ਅਤੇ ਵਿਦਿਆਰਥੀਆਂ ਦੀ ਛੁੱਟੀ ਦੇ ਸਮੇਂ ਐੱਚ. ਐੱਮ. ਵੀ. ਕਾਲਜ ਦੇ ਬਾਹਰ ERS Team (PCR) ਵੱਲੋਂ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਅਤੇ ਥਾਣਾ ਡਿਵੀਜ਼ਨ ਨੰਬਰ-2 ਦੇ ਪੁਲਸ ਕਰਮਚਾਰੀ ਵੀ ਤਾਇਨਾਤ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ

ਉਨ੍ਹਾਂ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਹੁਲੜਬਾਜ਼ੀ ਸਬੰਧੀ ਜੋ ਗੱਲ ਕੀਤੀ ਜਾ ਰਹੀ ਹੈ, ਉਸ ਤਰ੍ਹਾਂ ਦੀ ਕੋਈ ਘਟਨਾ ਪੁਲਸ ਦੇ ਧਿਆਨ 'ਚ ਨਹੀਂ ਆਈ ਹੈ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨੂੰ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਕਾਲਜ ਦੇ ਬਾਹਰ ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਏ. ਡੀ. ਸੀ. ਪੀ. ਸਿਟੀ-1 ਜਲੰਧਰ  ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਹੁੱਲੜਬਾਜ਼ੀ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰੇਟ ਪੁਲਸ ਜਲੰਧਰ ਲੋਕਾਂ ਦੀ ਸੁਰੱਖਿਆ, ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News