ਪਰਾਲੀ ਨੂੰ ਅੱਗ ਲਾਉਣ ਸਬੰਧੀ ਕਿਸਾਨ ਨੂੰ ਗ੍ਰਿਫ਼ਤਾਰ ਕਰਨ ਦੀ ਉੱਡੀ ਅਫ਼ਵਾਹ, DSP ਬਰਾੜ ਨੇ ਦੱਸੀ ਸੱਚਾਈ
Saturday, Sep 27, 2025 - 04:30 PM (IST)

ਲੋਹੀਆਂ (ਸੱਦੀ)-ਸੋਸ਼ਲ ਮੀਡੀਆ ’ਤੇ ਲੋਹੀਆਂ ਪੁਲਸ ਵੱਲੋਂ ਪਰਾਲੀ ਨੂੰ ਅੱਗ ਲਾਉਣ ਸਬੰਧੀ ਇਕ ਕਿਸਾਨ ਨੂੰ ਗ੍ਰਿਫ਼ਤਾਰ ਕਰਨ ਦੀਆਂ ਅਫ਼ਵਾਹਾਂ ਨੂੰ ਬਿਲਕੁਲ ਬੇਬੁਨਿਆਦ ਦੱਸਿਆ ਹੈ। ਡੀ. ਐੱਸ. ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਨੇੜਲੇ ਪਿੰਡ ਕੰਗ ਖ਼ੁਰਦ ਦੇ ਰਹਿਣ ਵਾਲੇ ਰਾਜ ਕੁਮਾਰ ਪੁੱਤਰ ਹਰੀ ਸਿੰਘ ਨੇ ਆਪਣੀ ਸੱਤ ਕਨਾਲ 16 ਮਰਲੇ ਜ਼ਮੀਨ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਸੀ, ਜਿਸ ’ਤੇ ਬੀ. ਐੱਨ. ਐੱਸ. ਦੀ ਧਾਰਾ 223 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਮਾਮਲਾ ਹੀ ਦਰਜ ਕੀਤਾ ਗਿਆ ਹੈ, ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਡੀ. ਐੱਸ. ਪੀ. ਬਰਾੜ ਨੇ ਇਹ ਜ਼ਰੂਰ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸ ਲਈ ਪਰਾਲੀ ਨਾ ਸਾੜੀ ਜਾਵੇ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ, ਇੰਝ ਖੁੱਲ੍ਹਿਆ ਭੇਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8