ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਕਾਰਣ 1 ਦੀ ਮੌਤ, 12 ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ

11/10/2020 2:27:25 AM

ਰੂਪਨਗਰ,(ਵਿਜੇ ਸ਼ਰਮਾ)-ਜ਼ਿਲੇ 'ਚ ਸੋਮਵਾਰ ਨੂੰ ਕੋਰੋਨਾ ਪੀੜਤ ਇਕ ਵਿਅਕਤੀ ਦੀ ਮੌਤ ਹੋਣ ਅਤੇ 12 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲੇ 'ਚ 66973 ਸੈਂਪਲ ਲਏ ਗਏ ਜਿਨ੍ਹਾਂ 'ਚੋਂ 64294 ਦੀ ਰਿਪੋਰਟ ਨੈਗੇਟਿਵ ਆਈ ਅਤੇ 697 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲੇ 'ਚ 2588 ਲੋਕ ਕੋਰੋਨਾ ਸੰਕ੍ਰਮਿਤ ਹੋਏ ਹਨ ਜਿਨ੍ਹਾਂ 'ਚੋਂ 2303 ਠੀਕ ਹੋਏ ਹਨ।
ਅੱਜ ਵੀ 14 ਲੋਕਾਂ ਨੂੰ ਕੋਰੋਨਾ ਤੋਂ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਮਿਲੀ ਹੈ। ਜ਼ਿਲੇ 'ਚ ਇਸ ਸਮੇਂ 160 ਕੋਰੋਨਾ ਦੇ ਐਕਟਿਵ ਕੇਸ ਹਨ। ਕੋਰੋਨਾ ਸੰਕ੍ਰਮਿਤ ਕਾਰਣ ਹੁਣ ਤੱਕ ਜ਼ਿਲੇ 'ਚ 125 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੁਆਰਾ ਅੱਜ 490 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਤੋਂੋ ਮਿਲੀ ਜਾਣਕਾਰੀ ਅਨੁਸਾਰ ਅੱਜ ਕੋਰੋਨਾ ਕਾਰਣ 1 ਮੌਤ ਹੋਈ ਉਹ ਮੋਰਿੰਡਾ ਤੋਂ 67 ਸਾਲਾ ਵਿਅਕਤੀ ਹੈ ਜੋ ਹਾਈਪਰਟੈਸ਼ਨ, ਲਿਵਰ ਦੀ ਬੀਮਾਰੀ ਤੋਂ ਵੀ ਪੀੜਤ ਸੀ ਅਤੇ ਚੰਡੀਗੜ੍ਹ ਪੀ.ਜੀ.ਆਈ. 'ਚ ਜ਼ੇਰੇ ਇਲਾਜ ਸੀ। ਇਸ ਤੋਂ ਇਲਾਵਾ ਜ਼ਿਲੇ 'ਚ ਜਿਹੜੇ ਲੋਕਾਂ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਉਨ੍ਹਾਂ 'ਚ ਸ੍ਰੀ ਅਨੰਦਪੁਰ ਸਾਹਿਬ ਤੋਂ 4, ਨੰਗਲ ਤੋਂ 3, ਸ੍ਰੀ ਚਮਕੌਰ ਸਾਹਿਬ ਤੋਂ 3, ਰੂਪਨਗਰ ਤੋਂ 1 ਅਤੇ ਸ੍ਰੀ ਕੀਰਤਪੁਰ ਸਾਹਿਬ ਤੋਂ ਵੀ 1 ਵਿਅਕਤੀ ਸ਼ਾਮਲ ਦੱਸਿਆ ਗਿਆ ਹੈ।

Deepak Kumar

This news is Content Editor Deepak Kumar