ਰੂਪਨਗਰ ''ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ

05/31/2020 1:36:01 AM

ਰੂਪਨਗਰ,(ਸੱਜਣ ਸੈਣੀ) : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 2305 ਦੀ ਰਿਪੋਰਟ ਨੈਗਟਿਵ, 679 ਦੀ ਰਿਪੋਰਟ ਪੈਂਡਿੰਗ, 10 ਕੇਸ ਐਕਟਿਵ ਕੋਰੋਨਾ ਪਾਜ਼ੇਟਿਵ  ਅਤੇ 59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 70 ਕੇਸ ਹੋ ਚੁੱਕੇ ਹਨ, ਜਿਨ੍ਹਾਂ 'ਚੋਂ ਕੋਰੋਨਾ ਰਿਕਵਰ ਮਰੀਜ਼ਾਂ ਦੀ ਗਿਣਤੀ 59, ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਏ 08 ਕੇਸਾਂ ਵਿੱਚੋਂ 07 ਇਕੋ ਪਰਿਵਾਰ ਦੇ ਹਨ ਅਤੇ 01 ਹੈਲਥ ਵਰਕਰ ਹੈ। ਇਹ 08 ਕੇਸ ਇਕੋ ਪਿੰਡ ਮਨਸੁਹਾ ਕਲਾਂ ਤੋਂ ਹਨ। ਇਹ ਪਰਿਵਾਰ ਪਿਛਲੇ ਦਿਨੀਂ ਮਹਾਰਾਸ਼ਟਰਾ ਤੋ ਪਰਤਿਆ ਸੀ ਅਤੇ ਹੋਮ ਕੁਆਰਨਟਾਇਨ ਸੀ। ਉਨ੍ਹਾਂ ਦੱਸਿਆ ਕਿ ਸਾਰੇ 08 ਪਾਜ਼ੇਟਿਵ ਵਿਅਕਤੀਆ ਨੂੰ ਇਲਾਜ ਲਈ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਭੇਜਿਆ ਗਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।


Deepak Kumar

Content Editor

Related News