ਰੂਪਨਗਰ ਵਿਚ 2 ਛੋਟੇ ਬੱਚਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਐਕਟਿਵ ਕੇਸ 15

10/29/2021 11:59:20 AM

ਰੂਪਨਗਰ (ਕੈਲਾਸ਼)- ਰੂਪਨਗਰ ਜ਼ਿਲ੍ਹੇ ਦੇ ਦੋ ਛੋਟੇ ਬੱਚਿਆਂ 10 ਸਾਲਾ ਲੜਕੀ ਅਤੇ 11 ਸਾਲਾ ਲੜਕੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਨਾਲ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ 15 ਕੋਰੋਨਾ ਮਰੀਜ਼ਾਂ ’ਚੋਂ 13 ਨੂੰ ਘਰ ’ਚ ਹੀ ਇਕਾਂਤਵਾਸ ਕੀਤਾ ਗਿਆ ਹੈ ਅਤੇ ਐੱਲ-1 ਦੇ ਦੋ ਕੋਰੋਨਾ ਮਰੀਜ਼ਾਂ ’ਚੋਂ ਇਕ ਪੀ. ਜੀ. ਆਈ. ਚੰਡੀਗੜ੍ਹ ’ਚ ਅਤੇ ਦੂਸਰਾ ਸਾਂਘਾ ਹਸਪਤਾਲ ’ਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

ਉਨ੍ਹਾਂ ਦੱਸਿਆ ਕਿ ਵੀਰਵਾਰ ਜਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ’ਚ 932 ਕੋਰੋਨਾ ਟੈਸਟ ਕੀਤੇ ਗਏ, ਜਿਸ ਦੇ ਚਲਦਿਆਂ ਜ਼ਿਲ੍ਹੇ ’ਚ ਹੁਣ ਤਕ 429349 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 414264 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1712 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12950 ਪਹੁੰਚ ਚੁੱਕੀ ਹੈ, ਜਿਨ੍ਹਾਂ ’ਚੋਂ ਹੁਣ ਤਕ 12512 ਸਿਹਤਯਾਬ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ ’ਚ ਹੁਣ ਤਕ 423 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News