ਰੂਪਨਗਰ ਜ਼ਿਲ੍ਹੇ ’ਚ ਡੇਂਗੂ ਦੇ 17 ਨਵੇਂ ਮਰੀਜ਼, ਅੰਕੜਾ 718 ’ਤੇ ਪੁੱਜਿਆ

11/12/2021 1:18:47 PM

ਰੂਪਨਗਰ (ਕੈਲਾਸ਼)- ਜ਼ਿਲ੍ਹੇ ’ਚ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਦੇ ਚਲਦਿਆਂ ਡੇਂਗੂ ਨੇ 17 ਨਵੇਂ ਮਰੀਜ਼ਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ, ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 718 ’ਤੇ ਪਹੁੰਚ ਗਿਆ ਹੈ। ਬੀਤੇ ਦਿਨ ਭਰਤਗੜ੍ਹ ’ਚ 6, ਸ੍ਰੀ ਕੀਰਤਪੁਰ ਸਾਹਿਬ ’ਚ 1, ਸ੍ਰੀ ਅਨੰਦਪੁਰ ਸਾਹਿਬ ’ਚ 2 ਅਤੇ ਰੂਪਨਗਰ ’ਚ 8 ਨਵੇਂ ਡੇਂਗੂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਅਤੇ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਰੂਪਨਗਰ ’ਚ 306, ਭਰਤਗੜ੍ਹ ’ਚ 165, ਸ੍ਰੀ ਅਨੰਦਪੁਰ ਸਾਹਿਬ ’ਚ 72, ਸ੍ਰੀ ਕੀਰਤਪੁਰ ਸਾਹਿਬ ’ਚ 52, ਅਰਬਨ ਮੋਰਿੰਡਾ ’ਚ 8, ਨੰਗਲ ਅਰਬਨ ’ਚ 50, ਨੂਰਪੁਰਬੇਦੀ ’ਚ 31 ਅਤੇ ਚਮਕੌਰ ਸਾਹਿਬ ’ਚ 34 ਡੇਂਗੂ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ 27 ਡੇਂਗੂ ਮਰੀਜ਼ ਹਸਪਤਾਲ ’ਚ ਜ਼ੇਰੇ ਇਲਾਜ ਹਨ, ਜਿਸ ਵਿਚ ਰੂਪਨਗਰ ਦੇ ਜ਼ਿਲ੍ਹਾ ਹਸਪਤਾਲ ’ਚ 7, ਪਰਮਾਰ ਹਸਪਤਾਲ ’ਚ 15, ਸਾਂਘਾ ਹਸਪਤਾਲ ’ਚ 5 ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ:  ਦਸੂਹਾ 'ਚ ਵੱਡੀ ਵਾਰਦਾਤ, ਪੁਜਾਰੀ ਨੇ ਰੋਟੀ ਦੇਣ ਤੋਂ ਕੀਤਾ ਇਨਕਾਰ ਤਾਂ ਨੌਜਵਾਨ ਨੇ ਕਰ 'ਤਾ ਕਤਲ

24 ਘਰਾਂ ’ਚੋਂ ਮਿਲਿਆ ਡੇਂਗੂ ਦਾ ਲਾਰਵਾ
ਡੇਂਗੂ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਨੂੰ ਜਾਗੂਰਕ ਕਰਨ ਦੇ ਲਈ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਐਪੀਡੀਮੋਲੋਜਿਸਟ ਡਾ. ਹਰਪ੍ਰੀਤ ਕੌਰ ਅਤੇ ਡਾ. ਸੁਮਿਤ ਸ਼ਰਮਾ ਦੀ ਅਗਵਾਈ ’ਚ ਰੂਪਨਗਰ ਦੇ ਸ਼ਹਿਰੀ ਖੇਤਰ ’ਚ ਸਿਹਤ ਮਹਿਕਮੇ ਦੀਆਂ ਵੱਖ-ਵੱਖ ਟੀਮਾਂ ਜਿਨ੍ਹਾਂ ਵਿਚ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ), ਬ੍ਰੀਡਿੰਗ ਚੈੱਕਰ ਆਦਿ ਸ਼ਾਮਲ ਸਨ, ਵੱਲੋਂ ਡੇਂਗੂ ਜਾਗਰੂਕਤਾ ਅਤੇ ਘਰ ਘਰ ਸਰਵੇ ਅਭਿਆਨ ਲਗਾਤਾਰ ਜਾਰੀ ਹੈ।

ਇਸ ਮੌਕੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਗਾਂਧੀ ਨਗਰ, ਗਊਸ਼ਾਲਾ ਰੋਡ, ਆਦਰਸ਼ ਨਗਰ, ਆਜ਼ਾਦ ਨਗਰ, ਵਾਲਮੀਕਿ ਮੁਹੱਲਾ ਅਤੇ ਗ੍ਰੰਥੀ ਬਾਗ ਦੇ ਘਰਾਂ ਦਾ ਸਰਵੇ ਕੀਤਾ ਗਿਆ। ਇਸ ਦੌਰਾਨ 845 ਘਰਾਂ ਦੇ ਕੂਲਰਾਂ, ਫਰਿੱਜ਼ਾਂ ਦੀਆਂ ਟ੍ਰੇਆਂ, ਗਮਲਿਆਂ, ਛੱਤਾਂ ’ਤੇ ਪਏ ਟੁੱਟੇ ਭਾਂਡਿਆਂ, ਪਾਣੀਆਂ ਦੀਆਂ ਟੈਂਕੀਆਂ ਆਦਿ ਦੀ ਕੀਤੀ ਜਾਂਚ ਗਈ। ਇਸ ਦੌਰਾਨ 2064 ਕੰਟੇਨਰਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ 24 ਘਰਾਂ ’ਚੋਂ ਡੇਂਗੂ ਦਾ ਲਾਰਵਾ ਮਿਲਿਆ ਜੋ ਕਿ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 9 ਚਲਾਨ ਕੀਤੇ ਗਏ। ਇਸ ਮੌਕੇ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਬਾਰੇ, ਇਸ ਮੱਛਰ ਦੇ ਸਵੇਰੇ ਅਤੇ ਸ਼ਾਮ ਨੂੰ ਕੱਟਣ ਬਾਰੇ, ਪਾਣੀ ਖੜ੍ਹਾ ਨਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੈਂਫਲੇਟ ਵੀ ਵੰਡੇ ਗਏ।

ਇਹ ਵੀ ਪੜ੍ਹੋ: ਕਪੂਰਥਲਾ ਦੇ ਪਿੰਡ ਸੁੰਨੜਵਾਲ ਦੇ ਨੌਜਵਾਨ ਦੀ ਮਨੀਲਾ 'ਚ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News