ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

04/01/2019 6:19:48 PM

ਰੂਪਨਗਰ,(ਸੱਜਨ ਸੈਣੀ): ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ । ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 24 ਖਰੀਦ ਕੇਂਦਰਾਂ 'ਚ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਣਕ ਦੀ ਖਰੀਦ ਲਈ ਮੰਡੀਆਂ 'ਚ ਲੋੜੀਂਦਾ ਸਟਾਫ ਤਾਇਨਾਤ ਕਰਨ, ਬਾਰਦਾਨੇ, ਕਣਕ ਦੀ ਸਾਂਭ-ਸੰਭਾਲ, ਤਿਰਪਾਲਾਂ, ਕਰੇਟਾਂ, ਪੀਣ ਵਾਲਾ ਪਾਣੀ, ਰੌਸ਼ਨੀ, ਪਾਵਰ ਕਲੀਨਰ, ਜਨਰੇਟਰਾਂ, ਪਖਾਨਿਆਂ, ਫੜਾਂ ਦੀ ਸਫਾਈ, ਨਮੀਂ ਜਾਨਣ ਵਾਲੇ ਮੀਟਰਾਂ, ਕਣਕ ਦੀ ਚੁਕਾਈ ਅਤੇ ਇਸ ਦੇ ਭੰਡਾਰਨ ਆਦਿ ਸਬੰਧੀ ਕੰਮਾਂ ਬਾਰੇ ਪੂਰੀ ਜਾਣਕਾਰੀ ਲੈਣ ਉਪਰੰਤ ਸੰਬਧਤ ਅਧਿਕਾਰੀਆਂ ਨੂੰ ਪੂਰੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ । 
ਸਤਵੀਰ ਸਿੰਘ ਜ਼ਿਲ੍ਹਾ ਖੁਰਾਕ ਤੇ ਸਪਲਾਈ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੇ 24 ਖਰੀਦ ਕੇਂਦਰਾਂ 'ਚ ਲਗਭਗ 1 ਲੱਖ 93 ਹਜ਼ਾਰ ਮੀਟਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਣਕ ਦੀ ਖਰੀਦ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।


Related News