ਰੂਪਨਗਰ ਜ਼ਿਲ੍ਹੇ ’ਚ ਡੇਂਗੂ ਦੇ ਨਵੇਂ 16 ਮਰੀਜ਼ਾਂ ਦੀ ਪੁਸ਼ਟੀ, ਅੰਕੜਾ 753 ’ਤੇ ਪੁੱਜਾ

11/14/2021 12:50:02 PM

ਰੂਪਨਗਰ (ਕੈਲਾਸ਼)–ਜ਼ਿਲ੍ਹੇ ’ਚ ਡੇਂਗੂ ਨਾਲ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਬੱਚੇ, ਬਜ਼ੁਰਗ ਵੀ ਡੇਂਗੂ ਦੀ ਚਪੇਟ ’ਚ ਆ ਰਹੇ ਹਨ ਜਿਸ ਨੂੰ ਲੈ ਕੇ ਸਿਹਤ ਮਹਿਕਮੇ ਵੀ ਚਿੰਤਾ ’ਚ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਮਹਿਕਮੇ ਦੇ ਕਰਮਚਾਰੀ ਛੁੱਟੀ ਵਾਲੇ ਦਿਨ ਵੀ ਕੰਮ ’ਤੇ ਰਹਿੰਦੇ ਹਨ। ਅੱਜ ਵੀ ਡੇਂਗੂ ਦੀ ਰੋਕਥਾਮ ਲਈ ਸਿਹਤ ਮਹਿਕਮੇ ਦੇ ਕਰਮਚਾਰੀਆਂ ਨੇ ਘਰਾਂ ’ਚ ਜਾ ਕੇ ਟੁੱਟੇ ਭਾਂਡਿਆਂ, ਗਮਲਿਆਂ ਅਤੇ ਕੂਲਰਾਂ ਆਦਿ ’ਚ ਖੜ੍ਹੇ ਪਾਣੀ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਐਪਡੀਮੋਲੋਜਿਸਟ ਡਾ. ਸੁਮਿਤ ਅਤੇ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸ਼ਨੀਵਾਰ ਜ਼ਿਲ੍ਹੇ ’ਚ 16 ਡੇਂਗੂ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਅੰਕੜਾ 753 ’ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰੂਪਨਗਰ ’ਚ ਡੇਂਗੂ ਦੇ 8 ਨਵੇਂ, ਭਰਤਗੜ੍ਹ ’ਚ 3, ਸ੍ਰੀ ਕੀਰਤਪੁਰ ਸਾਹਿਬ ’ਚ 2, ਸ੍ਰੀ ਅਨੰਦਪੁਰ ਸਾਹਿਬ ’ਚ 01, ਨੂਰਪੁਰਬੇਦੀ ’ਚ 2 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਰੂਪਨਗਰ ’ਚ 317, ਭਰਤਗੜ੍ਹ ’ਚ 173, ਸ੍ਰੀ ਅਨੰਦਪੁਰ ਸਾਹਿਬ ’ਚ 75, ਸ੍ਰੀ ਕੀਰਤਪੁਰ ਸਾਹਿਬ ’ਚ 55, ਅਰਬਨ ਮੋਰਿੰਡਾ ’ਚ 09, ਨੰਗਲ ਅਰਬਨ ’ਚ 53, ਨੂਰਪੁਰਬੇਦੀ ’ਚ 35 ਅਤੇ ਚਮਕੌਰ ਸਾਹਿਬ ’ਚ 36 ਡੇਂਗੂ ਮਰੀਜ਼ ਸਾਹਮਣੇ ਆ ਚੁੱਕੇ ਹਨ।

ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ’ਚ 23 ਡੇਂਗੂ ਮਰੀਜ਼ ਹਸਪਤਾਲ ’ਚ ਜ਼ੇਰੇ ਇਲਾਜ ਹਨ ਜਿਨ੍ਹਾਂ ’ਚ ਰੂਪਨਗਰ ਦੇ ਜ਼ਿਲਾ ਹਸਪਤਾਲ ’ਚ 7, ਪਰਮਾਰ ਹਸਪਤਾਲ ’ਚ 9, ਸਾਂਘਾ ਹਸਪਤਾਲ ’ਚ ਜ਼ੇਰੇ ਇਲਾਜ ਹਨ। ਇਸ ਸਬੰਧ ’ਚ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਡੇਂਗੂ ਬੀਮਾਰੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਕਿਸੇ ਨੂੰ ਵੀ ਹੋ ਸਕਦਾ ਹੈ। ਇਸ ਲਈ ਇਸ ਤੋਂ ਬਚਾਅ ਜ਼ਰੂਰੀ ਹੈ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News