ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਦੇ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ

Sunday, Dec 13, 2020 - 12:53 AM (IST)

ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਦੇ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ

ਰੂਪਨਗਰ, (ਵਿਜੇ ਸ਼ਰਮਾ)- ਜ਼ਿਲ੍ਹਾ ਰੂਪਨਗਰ ’ਚ 18 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਜਦਕਿ ਕੋਰੋਨਾ ਤੋਂ ਠੀਕ ਹੋਣ ਵਾਲੇ 4 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲੇ ’ਚ 89043 ਸੈਂਪਲ ਲਏ ਗਏ ਜਿਨ੍ਹਾਂ ’ਚੋਂ 84855 ਦੀ ਰਿਪੋਰਟ ਨੈਗੇਟਿਵ ਆਈ ਅਤੇ 1804 ਦੀ ਰਿਪੋਰਟ ਹਾਲੇ ਪੈਂਡਿੰਗ ਹੈ। ਹੁਣ ਤੱਕ ਜ਼ਿਲ੍ਹੇ ’ਚ 3098 ਲੋਕ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਹਨ ਅਤੇ 2723 ਰਿਕਵਰ ਹੋਏ ਹਨ। ਜ਼ਿਲ੍ਹੇ ’ਚ ਐਕਟਿਵ ਕੇਸਾਂ ਦਾ ਆਂਕਡ਼ਾ 220 ਹੈ ਅਤੇ ਹੁਣ ਤੱਕ ਜ਼ਿਲ੍ਹੇ ’ਚ ਕੋਰੋਨਾ ਸੰਕ੍ਰਮਿਤ ਕਾਰਣ ਹੋਈਆਂ ਮੌਤਾਂ ਦਾ ਆਂਕਡ਼ਾ 155 ਹੈ। ਸਿਹਤ ਵਿਭਾਗ ਦੁਆਰਾ ਅੱਜ 942 ਸੈਂਪਲ ਲਏ ਗਏ ਹਨ ਜਿਹਡ਼ੇ ਲੋਕਾਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ ’ਚ ਸ੍ਰੀ ਅਨੰਦਪੁਰ ਸਾਹਿਬ ਤੋਂ 5, ਮੋਰਿੰਡਾ ਤੋਂ 4, ਭਰਤਗਡ਼੍ਹ ਤੋਂ 1, ਨੰਗਲ ਤੋਂ 3, ਰੂਪਨਗਰ ਤੋਂ 2, ਸ੍ਰੀ ਚਮਕੌਰ ਸਾਹਿਬ ਤੋਂ 2 ਅਤੇ ਨੂਰਪੁਰਬੇਦੀ ਤੋਂ 1 ਵਿਅਕਤੀ ਸ਼ਾਮਲ ਹੈ।


author

Bharat Thapa

Content Editor

Related News