ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 21 ਮਰੀਜ਼ਾਂ ਦੀ ਪੁਸ਼ਟੀ

08/22/2020 8:39:18 AM

ਰੂਪਨਗਰ,(ਵਿਜੇ ਸ਼ਰਮਾ)- ਜ਼ਿਲਾ ਰੂਪਨਗਰ 'ਚ ਕੋਰੋਨਾ ਦੇ 21 ਨਵੇਂ ਮਰੀਜ਼ ਪਾਜ਼ੇਟਿਵ ਪਾਏ ਗਏ ਹਨ ਅਤੇ ਇਨ੍ਹਾਂ ਮਰੀਜ਼ਾਂ ਦੇ ਪਾਜ਼ੇਟਿਵ ਆਉਣ ਨਾਲ ਜ਼ਿਲੇ 'ਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 216 ਹੋ ਗਏ ਹਨ। ਡਿਪਟੀ ਕਮਿਸ਼ਨਰ ਰੂਪਨਗਰ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲੇ 'ਚ 30215 ਸੈਂਪਲ ਲਏ ਜਾ ਚੁੱਕੇ ਹਨ ਅਤੇ 29182 ਦੀ ਰਿਪੋਰਟ ਨੈਗੇਟਿਵ ਆਈ ਜਦਕਿ 502 ਲੋਕਾਂ ਦੀ ਰਿਪੋਰਟ ਹਾਲੇ ਪੈਂਡਿੰਗ ਚੱਲ ਰਹੀ ਹੈ। ਹੁਣ ਤੱਕ ਜ਼ਿਲੇ 'ਚ 641 ਲੋਕ ਕੋਰੋਨਾ ਤੋਂ ਸੰਕਰਮਿਤ ਹੋ ਚੁੱਕੇ ਹਨ ਜਦਕਿ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 415 ਵਿਅਕਤੀ ਕੋਰੋਨਾ ਨਾਲ ਜੰਗ ਜਿੱਤ ਚੁੱਕੇ ਹਨ ਅਤੇ ਠੀਕ ਹੋ ਚੁੱਕੇ ਹਨ। ਅੱਜ ਵੀ 8 ਵਿਅਕਤੀ ਕੋਰੋਨਾ ਤੋਂ ਠੀਕ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਸ਼ੁੱਕਰਵਾਰ ਨੂੰ ਕੋਰੋਨਾ ਦੇ ਨਵੇਂ ਆਏ ਮਾਮਲਿਆਂ 'ਚ ਰੂਪਨਗਰ ਤੋਂ 12 ਕੇਸ, ਭਰਤਗੜ੍ਹ ਤੋ 5 ਕੇਸ, ਸ੍ਰੀ ਅਨੰਦਪੁਰ ਸਾਹਿਬ ਤੋਂ 3 ਕੇਸ ਅਤੇ ਮੋਰਿੰਡਾ ਤੋਂ 1 ਕੇਸ ਸਾਹਮਣੇ ਆਇਆ ਦੱਸਿਆ ਗਿਆ।


Deepak Kumar

Content Editor

Related News