ਰੂਪਨਗਰ ਜ਼ਿਲ੍ਹੇ ''ਚ 4 ਬੱਚਿਆਂ ਸਮੇਤ 17 ਲੋਕ ਕੋਰੋਨਾ ਪਾਜ਼ੇਟਿਵ

11/30/2020 1:16:46 AM

ਰੂਪਨਗਰ, (ਵਿਜੇ ਸ਼ਰਮਾ)- ਜ਼ਿਲ੍ਹੇ ’ਚ ਅੱਜ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ’ਚ 4 ਨਾਬਾਲਿਗ ਬੱਚੇ ਵੀ ਸ਼ਾਮਲ ਹਨ। ਅੱਜ ਆਏ ਕੋਰੋਨਾ ਪਾਜ਼ੇਟਿਵ ਦੇ ਮਾਮਲਿਆਂ ਤੋਂ ਬਾਅਦ ਜ਼ਿਲ੍ਹੇ ’ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 156 ਹੋ ਗਈ ਹੈ।

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ’ਚ 77,670 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ ਜਿਨ੍ਹਾਂ ’ਚੋਂ 73,949 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ 1,556 ਦੀ ਰਿਪੋਰਟ ਅਜੇ ਪੈਂਡਿੰਗ ਹੈ ਜਦਕਿ ਸਿਹਤ ਵਿਭਾਗ ਦੁਆਰਾ ਅੱਜ ਵੀ 692 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 2,848 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ ਜਿਨ੍ਹਾਂ ’ਚੋਂ 2,546 ਰਿਕਵਰ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ ’ਚ 146 ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

ਅੱਜ ਪਾਜ਼ੇਟਿਵ ਪਾਏ ਗਏ 17 ਮਰੀਜ਼ਾਂ ’ਚ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ 6-6, ਨੰਗਲ ਤੋਂ 4 ਅਤੇ ਮੋਰਿੰਡਾ ਤੋਂ 1 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ’ਚ ਰੂਪਨਗਰ ਤੋਂ 5 ਸਾਲਾ, ਸ੍ਰੀ ਅਨੰਦਪੁਰ ਸਾਹਿਬ ਤੋਂ 11 ਸਾਲਾ ਅਤੇ ਨੰਗਲ ਤੋਂ 8 ਅਤੇ 9 ਸਾਲਾ ਬੱਚਿਆਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਅੱਜ 17 ਲੋਕਾਂ ਨੂੰ ਕੋਰੋਨਾ ਤੋਂ ਰਿਕਵਰ ਹੋਣ ਤੋਂ ਬਾਅਦ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ।

Bharat Thapa

This news is Content Editor Bharat Thapa