ਰੂਪਨਗਰ ਜ਼ਿਲ੍ਹੇ ’ਚ ਅੱਜ ਮਿਲੇ 3 ਨਵੇਂ ਕੋਰੋਨਾ ਮਰੀਜ਼, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 22

11/03/2021 6:17:44 PM

ਰੂਪਨਗਰ (ਕੈਲਾਸ਼)- ਅੱਜ ਜਿਲ੍ਹੇ ’ਚ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਜਿਲ੍ਹੇ ’ਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 22 ਹੋ ਗਈ ਹੈ। ਜਾਣਕਾਰੀ ਅਨੁਸਾਰ ਅੱਜਕਲ੍ਹ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ’ਚ ਭਾਰੀ ਭੀੜ ਹੋਣ ਅਤੇ ਲੋਕਾਂ ਵੱਲੋਂ ਕੋਰੋਨਾ ਬੀਮਾਰੀ ਤੋਂ ਬਚਣ ਦੇ ਲਈ ਲਾਪਰਵਾਹੀ ਵਰਤੇ ਜਾਣ ਕਾਰਨ ਮੁੜ ਤੋਂ ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਕੁੱਲ 22 ਮਰੀਜ਼ਾਂ ’ਚੋਂ 21 ਮਰੀਜ਼ਾਂ ਨੂੰ ਘਰ ’ਚ ਹੀ ਇਕਾਂਤਵਾਸ ’ਚ ਰੱਖਿਆ ਗਿਆ ਹੈ ਜਦਕਿ ਇਕ ਮਰੀਜ਼ ਚੰਡੀਗੜ੍ਹ ਪੀ. ਜੀ. ਆਈ. ’ਚ ਜ਼ੇਰੇ ਇਲਾਜ ਹੈ। 

ਉਨ੍ਹਾਂ ਦੱਸਿਆ ਕਿ ਅੱਜ ਵੀ ਜਿਲ੍ਹੇ ’ਚ 965 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ, ਜਿਸ ਤੋਂ ਬਾਅਦ ਕੁੱਲ ਟੈਸਟ ਕੀਤੇ ਜਾਣ ਵਾਲੇ ਸ਼ੱਕੀ ਲੋਕਾਂ ਦੀ ਗਿਣਤੀ 434242 ਪਹੁੰਚ ਗਈ ਹੈ, ਜਿਨ੍ਹਾਂ ’ਚੋਂ 419522 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 1330 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜਿਲ੍ਹੇ ’ਚ 12966 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ’ਤੇ ਪਰਗਟ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਜੋ ਜਿਲ੍ਹੇ ’ਚ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ’ਚੋਂ ਸ਼੍ਰੀ ਆਨੰਦਪੁਰ ਸਾਹਿਬ ਦੇ ਅਧੀਨ ਪੈਂਦੇ ਕਸਬੇ ’ਚ ਇਕ 17 ਸਾਲਾ ਨੌਜਵਾਨ ਅਤੇ 36 ਸਾਲਾ ਪੁਰਸ਼ ਸ਼ਾਮਲ ਹਨ ਜਦਕਿ ਰੂਪਨਗਰ ਦੇ ਖੇਤਰ ’ਚ ਇਕ 12 ਸਾਲਾ ਬੱਚੇ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਮੌਕੇ ਡਾ. ਪਰਮਿੰਦਰ ਕੁਮਾਰ ਨੇ ਸਮੂਹ ਜਿਲ੍ਹਾ ਵਾਸੀਆਂ ਤੋਂ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਮਾਰੀ ’ਤੇ ਕਾਬੂ ਪਾਏ ਰੱਖਣ ਦੇ ਲਈ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨ। ਮਾਸਕ ਲਗਾਉਣ ਅਤੇ ਜ਼ਿਆਦਾ ਭੀੜ ਵਾਲੇ ਖੇਤਰਾਂ ’ਚ ਜਾਣ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ: ਜਲੰਧਰ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri