ਰੂਪਨਗਰ ਜ਼ਿਲ੍ਹੇ ''ਚ 19 ਵਿਅਕਤੀ ਕੋਰੋਨਾ ਪਾਜ਼ੇਟਿਵ

11/20/2020 2:26:44 AM

ਰੂਪਨਗਰ,(ਵਿਜੇ ਸ਼ਰਮਾ)-ਜ਼ਿਲ੍ਹੇ 'ਚ ਵੀਰਵਾਰ 19 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਸ ਨਾਲ ਜ਼ਿਲ੍ਹੇ 'ਚ ਸਰਗਰਮ ਕੇਸਾਂ ਦਾ ਆਂਕੜਾ 134 ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ 71083 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 67959 ਦੀ ਰਿਪੋਰਟ ਨੈਗੇਟਿਵ ਆਈ ਅਤੇ 1071 ਲੋਕਾਂ ਦੀ ਕੋਰੋਨਾ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲ੍ਹੇ 'ਚ 2702 ਲੋਕ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਅਤੇ 2432 ਰਿਕਵਰ ਹੋਏ ਹਨ। ਜ਼ਿਲ੍ਹੇ 'ਚ ਕੋਰੋਨਾ ਸੰਕ੍ਰਮਿਤ ਕਾਰਣ ਹੁਣ ਤੱਕ 136 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਅੱਜ 542 ਸੈਂਪਲ ਲਏ ਗਏ। ਜਿਹੜੇ ਲੋਕਾਂ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਉਨ੍ਹਾਂ 'ਚ ਰੂਪਨਗਰ ਤੋਂ 13, ਸ੍ਰੀ ਚਮਕੌਰ ਸਾਹਿਬ ਤੋਂ 4 ਅਤੇ ਨੰਗਲ ਤੋਂ 2 ਲੋਕ ਸ਼ਾਮਲ ਦੱਸੇ ਗਏ ਹਨ।

Deepak Kumar

This news is Content Editor Deepak Kumar