ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਦਾ ਸਮਾਂ ਨਿਰਧਾਰਿਤ
09/22/2023 6:33:53 PM

ਰੂਪਨਗਰ (ਵਿਜੇ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਇਨ੍ਹਾਂ ਹੁਕਮਾਂ ਅਨੁਸਾਰ ਕੰਬਾਇਨ ਚੱਲਣ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 7.00 ਵਜੇ ਤੱਕ ਨਿਸਚਿਤ ਕੀਤਾ ਗਿਆ ਹੈ। ਸਾਮ 7.00 ਵਜੇ ਤੋਂ ਬਾਅਦ ਅਤੇ ਸਵੇਰੇ 10.00 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ ਦੀ ਪਾਬੰਦੀ ਲਗਾ ਦਿੱਤੀ ਗਈ ਹੈ ਕਿਉਂਕਿ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਅੱਧ ਸੁੱਕੇ ਝੋਨੇ ਦੀ ਕਟਾਈ 'ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਕੱਟੀ ਗਈ ਝੋਨੇ ਦੀ ਨਾੜ/ਖੇਤੀਬਾੜੀ ਦੀ ਰਹਿੰਦ-ਖੂੰਹਦ ਨੂੰ ਕਿਸੇ ਵੀ ਸਮੇਂ ਅੱਗ ਲਗਾ ਕੇ ਸਾੜਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਜਿਨ੍ਹਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਹੋਏ ਚੌਲਾਂ ਦੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫ਼ੀ ਵਧ ਜਾਂਦੀ ਹੈ, ਅਜਿਹੀਆਂ ਕੰਬਾਇਨਾਂ ਚਲਾਉਣ ਤੋਂ ਵੀ ਰੋਕ ਲਗਾਈ ਹੈ। ਸਾਰੀਆਂ ਕੰਬਾਇਨਾਂ ਬਿਓਰੋ ਆਫ਼ ਇੰਡੀਅਨ ਸਟੈਂਡਰਡ ਸਰਟੀਫਿਕੇਟ ਮੁਤਾਬਕ ਹੀ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼
ਕੋਈ ਵੀ ਕੰਬਾਇਨ ਹਾਰਵੇਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਹੀਂ ਵਰਤਿਆ ਜਾਵੇ। ਜੇਕਰ ਕੋਈ ਵਿਅਕਤੀ ਸਾਮ 7.00 ਵਜੇ ਤੋਂ ਬਾਅਦ ਅਤੇ ਸਵੇਰੇ 10.00 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਦਾ ਪਾਇਆ ਗਿਆ ਤਾਂ ਉਸ ਦੀ ਕੰਬਾਇਨ 7 ਦਿਨਾਂ ਲਈ ਜ਼ਬਤ ਕਰ ਲਈ ਜਾਵੇਗੀ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ, ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ, ਤਹਿਸੀਲਦਾਰ ਰੂਪਨਗਰ/ਸ੍ਰੀ ਚਮਕੌਰ ਸਾਹਿਬ/ਮੋਰਿੰਡਾ/ਸ੍ਰੀ ਅਨੰਦਪੁਰ ਸਾਹਿਬ/ਨੰਗਲ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ