ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ, ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ

Wednesday, Dec 10, 2025 - 07:09 PM (IST)

ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ, ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ

ਰੂਪਨਗਰ (ਵਿਜੇ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ ਨੇੜੇ ਚੱਲ ਰਹੀ ਗੰਦੀ ਖੇਡ, ਪੈਸੇ ਦਿਓ ਸਭ ਮਿਲੇਗਾ! 200-200 'ਚ ਕੁੜੀਆਂ...

ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News! ਆਦਮਪੁਰ ਏਅਰਪੋਰਟ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ


author

shivani attri

Content Editor

Related News