ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗ੍ਰਿਫ਼ਤਾਰ

Wednesday, Dec 03, 2025 - 01:23 PM (IST)

ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗ੍ਰਿਫ਼ਤਾਰ

ਰੂਪਨਗਰ, (ਵਿਜੇ ਸ਼ਰਮਾ)- ਸੀਨੀਅਰ ਕਪਤਾਨ ਪੁਲਸ ਰੂਪਨਗਰ, ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ''ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੁਲ 81 ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਜਗਤਾਰ ਸਿੰਘ ਅਤੇ ਸਤਨਾਮ ਸਿੰਘ ਵਾਸੀ ਪਿੰਡ ਗੋਸਲਾਂ ਥਾਣਾ ਸਿੰਘ ਭਗਵੰਤਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਨਵੀ ਅਬਾਦੀ ਵਾਰਡ ਨੰਬਰ 8 ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਨਸ਼ਾ ਕਰਨ ਦੇ ਆਦੀ ਬਲਵਿੰਦਰ ਵਾਸੀ ਮਕਾਨ ਨੰਬਰ 573 ਏ ਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵ੍ਹੀਕਲਾਂ ਦੀ ਦਿਨ-ਰਾਤ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ

ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਵੱਲੋਂ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ, ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ ਅਤੇ ਗਲਤ ਪਾਰਕਿੰਗ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 81 ਚਲਾਨ ਕੀਤੇ ਗਏ। ਐੱਸ. ਐੱਸ. ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News