ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਦੋ ਭਗੌੜੇ ਗ੍ਰਿਫ਼ਤਾਰ
Sunday, Aug 27, 2023 - 01:55 PM (IST)

ਰੂਪਨਗਰ (ਵਿਜੇ)-ਰੂਪਨਗਰ ਜ਼ਿਲ੍ਹੇ ਦੀ ਸਿਟੀ ਪੁਲਸ ਵੱਲੋਂ ਦੋ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਕੇ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਡੀ. ਐੱਸ. ਪੀ. ਤਰਲਚੋਨ ਸਿੰਘ ਦੀ ਅਗਵਾਈ ਅਤੇ ਇੰਸਪੈਕਟਰ ਪਵਨ ਕੁਮਾਰ ਦੀ ਨਿਗਰਾਨੀ ’ਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਸ ’ਚ ਪਿਛਲੇ ਦੋ ਦਿਨਾਂ ’ਚ ਦੋ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜਿਆ ਗਿਆ। ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ’ਚ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨਿਵਾਸੀ ਆਸਰੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹਰੀਸ਼ ਚੰਦਰ ਪੁੱਤਰ ਧਰੁਵ ਸਿੰਘ ਥਾਣਾ ਬਲਾਚੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਫਰਾਰ ਕੈਦੀ ਦਾ ਪਿੱਛਾ ਕਰਦੀ ਪੁਲਸ ਗੱਡੀ 'ਚ ਬੈਠੇ ਦੂਜੇ ਕੈਦੀ ਨੂੰ ਭੁੱਲੀ, ਉਹ ਵੀ ਹੋਇਆ ਫਰਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ