ਰੂਪਨਗਰ ਪੁਲਸ ਵੱਲੋਂ 3 ਚੋਰ 9 ਮੋਟਰਸਾਈਕਲ ਸਮੇਤ ਕੀਤਾ ਗ੍ਰਿਫ਼ਤਾਰ
Saturday, Jul 30, 2022 - 05:15 PM (IST)
ਰੂਪਨਗਰ (ਵਿਜੇ)- ਸੀਨੀਅਰ ਕਪਤਾਨ ਰੂਪਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਰੂਪਨਗਰ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੀ. ਐੱਸ. ਪੀ. ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਇੰਸ. ਗੁਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰੂਪਨਗਰ ਦੀ ਅਗਵਾਈ ’ਚ ਏ. ਐੱਸ. ਆਈ. ਨਰਿੰਦਰ ਸਿੰਘ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 9 ਮੋਟਰ ਸਾਈਕਲ ਬਰਾਮਦ ਕਰਦੇ ਹੋਏ ਚੋਰੀ ਦੀਆਂ 9 ਵਾਰਦਾਤਾਂ ਨੂੰ ਟਰੇਸ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਪੈਰ ਪਸਾਰਣ ਲੱਗਾ ਕੋਰੋਨਾ, ਹਰਜੋਤ ਬੈਂਸ ਸਣੇ 4 ਸਿਆਸੀ ਆਗੂ ਕੋਰੋਨਾ ਦੀ ਲਪੇਟ ’ਚ
ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਦੀ ਤਫ਼ਤੀਸ਼ ਦੌਰਾਨ ਮੁਕੱਦਮੇ ’ਚ ਚੋਰੀ ਹੋਏ ਮੋਟਰ ਸਾਈਕਲ ਸਮੇਤ ਮੁਲਜ਼ਮ ਮੋਹਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਪੰਜਕੋਹਾ ਥਾਣਾ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਗੁਰਸੇਵਕ ਸਿੰਘ ਉਰਫ਼ ਮੰਗਾ ਵਾਸੀ ਓਇੰਦ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੂਪਨਗਰ ਨੂੰ ਗ੍ਰਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 6 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ 2 ਮੋਟਰਸਾਈਕਲ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਮਨਸੂਰਪੁਰ ਥਾਣਾ ਖਮਾਣੋ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਵੇਚੇ ਹਨ, ਜਿਸ ’ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਉਹ ਮੋਟਰਸਾਈਕਲਾਂ ’ਤੇ ਜਾਅਲੀ ਨੰਬਰ ਲਾ ਕੇ ਅੱਗੇ ਵੇਚ ਦਿੰਦੇ ਹਨ, ਜੋ ਉਕਤ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 8 ਮੋਟਰ ਸਾਈਕਲ ਅਤੇ ਇਕ ਇੰਜਣ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਅਜੇ ਵੀ ਪੁੱਛਗਿੱਛ ਜਾਰੀ ਹੈ, ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਵੀ. ਸੀ. ਮਾਮਲੇ 'ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ 'ਆਪ'
ਅੱਜ ਸਿਟੀ ਥਾਣਾ ਵਿਖੇ ਡੀ. ਐੱਸ. ਪੀ. ਸਬ-ਡਿਵੀਜ਼ਨ ਰੂਪਨਗਰ ਤਰਲੋਚਨ ਸਿੰਘ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਹੋਰ ਚੁਸਤ ਦਰੁਸਤ ਬਣਾਉਣ ਲਈ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ’ਤੇ ਟ੍ਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ, ਗਾਂਧੀ ਸਕੂਲ, ਹਸਪਤਾਲ ਰੋਡ, ਗੁ. ਸ੍ਰੀ ਗੁਰੂ ਸਿੰਘ ਸਭਾ ਰੋਡ 'ਤੇ ਟ੍ਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ’ਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦਾ ਉਲੰਘਣ ਬਿੱਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵੀ. ਸੀ. ਦੇ ਵਿਵਾਦ ’ਤੇ ਘਿਰੀ ‘ਆਪ’ ਸਰਕਾਰ, ਤਰੁਣ ਚੁਘ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ