ਰੂਪਨਗਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ ''ਚ 7 ਵਿਅਕਤੀ ਗ੍ਰਿਫ਼ਤਾਰ

Wednesday, Nov 12, 2025 - 05:16 PM (IST)

ਰੂਪਨਗਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ ''ਚ 7 ਵਿਅਕਤੀ ਗ੍ਰਿਫ਼ਤਾਰ

ਰੂਪਨਗਰ (ਵਿਜੇ ਸ਼ਰਮਾ)- ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜਿਲਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 76 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ।

ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਵੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ’ਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਪ੍ਰੀਤ ਸਿੰਘ ਵਾਸੀ ਨਿਊ ਗੁਰਨਾਮ ਨਗਰ ਸੁਲਤਾਨ ਵਿੰਡ ਰੋਡ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਰਿਸ਼ਭ ਉਰਫ਼ ਰਿਤਿਕ ਵਾਸੀ ਪਿੰਡ ਗੰਗੂਵਾਲ ਨੂੰ ਗ੍ਰਿਫਤਾਰ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: SHO ਭੂਸ਼ਣ ਮਗਰੋਂ ਬੁਰਾ ਫਸਿਆ ਪੰਜਾਬ ਪੁਲਸ ਦਾ ਇਹ DSP! ਡਿੱਗੇਗੀ ਗਾਜ

ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸਿਟੀ ਮੋਰਿੰਡਾ ਵੱਲੋਂ ਜਸਪ੍ਰੀਤ ਸਿੰਘ ਉਰਫ਼ ਜੱਸ ਹਾਲ ਵਾਸੀ ਪੀ. ਜੀ. ਨੇੜੇ ਸਿਵਲ ਹਸਪਤਾਲ ਖਰੜ ਥਾਣਾ ਸਿਟੀ ਖਰੜ ਜਿਲਾ ਮੋਹਾਲੀ, ਭੁਪਿੰਦਰ ਸਿੰਘ ਵਾਸੀ ਪਿੰਡ ਚੱਪੜਚਿੜੀ ਖੁਰਦ ਜ਼ਿਲ੍ਹਾ ਮੋਹਾਲੀ, ਕੁਲਵੀਰ ਸਿੰਘ ਉਰਫ਼ ਚੀਨੂੰ ਵਾਸੀ ਪਿੰਡ ਨਿਆਂ ਸ਼ਹਿਰ ਬਡਾਲਾ ਥਾਣਾ ਸਦਰ ਖਰੜ ਜ਼ਿਲ੍ਹਾ ਮੋਹਾਲੀ ਅਤੇ ਸੁਮਿਤ ਕੁਮਾਰ ਵਾਸੀ ਪਿੰਡ ਗੋਪਾਲਪੁਰ ਥਾਣਾ ਖਰਕੌਂਦਾ ਜ਼ਿਲ੍ਹਾ ਸੋਨੀਪਤ (ਹਰਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾ ਪਾਸੋਂ 71 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋਂ ਲਖਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਪਿੰਡ ਰਾਜੇਮਾਜਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ:  ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...

ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅਤੇ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਲਈ ਰੇਲਵੇ ਸਟੇਸ਼ਨਾਂ ਮਹੱਤਵਪੂਰਨ ਪਬਲਿਕ ਸਥਾਨਾਂ ਅਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵ੍ਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੁੱਲ੍ਹ 82 ਚਲਾਨ ਕੀਤੇ ਗਏ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ:  ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ, ਗਲੀ-ਮੁਹੱਲਿਆਂ 'ਚ ਵੀ ਹੋਵੇਗਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News