ਰੂਪਨਗਰ ਪੁਲਸ ਨੇ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Saturday, Oct 18, 2025 - 06:20 PM (IST)

ਰੂਪਨਗਰ ਪੁਲਸ ਨੇ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਰੂਪਨਗਰ (ਵਿਜੇ ਸ਼ਰਮਾ)-ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਤੋਂ ਇਲਾਵਾ ਤਿਉਹਾਰਾ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੁੱਲ੍ਹ 66 ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: ਕਿਸਾਨ ਦੀ ਧੀ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ 'ਚ ਪੰਜਾਬ 'ਚੋਂ ਕੀਤਾ ਟੌਪ

PunjabKesari

ਐੱਸ. ਐੱਸ. ਪੀ. ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ’ਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਮਨਦੀਪ ਸਿੰਘ ਵਾਸੀ ਪਿੰਡ ਰੌਣੀ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਥਾਣਾ ਕੀਰਤਪੁਰ ਸਾਹਿਬ ਨਸ਼ਾ ਕਰਨ ਦੇ ਆਦੀ ਗੱਗੀ ਸਿੰਘ ਵਾਸੀ ਪਿੰਡ ਕਿਲਾ ਭਰੀਆ ਥਾਣਾ ਲੋਗੋਵਾਲ ਜ਼ਿਲ੍ਹਾ ਸੰਗਰੂਰ ਅਤੇ ਗੌਰਵ ਕੋਸ਼ਲ ਵਾਸੀ ਵਾਰਡ ਨੰਬਰ 2, ਮੁਹੱਲਾ ਫਤਿਹਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਇਕਬਾਲ ਸਿੰਘ ਵਾਸੀ ਪਿੰਡ ਮਹਿਰੌਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ’ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਟ੍ਰੈਫਿਕ ਪੁਲਸ ਰੂਪਨਗਰ ਵੱਲੋਂ ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ ਕਰ ਕੇ ਆਵਾਜਾਈ ’ਚ ਵਿਘਨ ਪਾਉਣ, ਬੁਲਟ ਮੋਟਰਸਾਈਲਾ ’ਚ ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ੍ਹ 66 ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News