ਰੂਪਨਗਰ ਪੁਲਸ ਵੱਲੋਂ ਚਾਈਨਾ ਡੋਰ ਦੇ 10 ਗੱਟੂਆਂ ਸਮੇਤ ਵਿਅਕਤੀ ਗ੍ਰਿਫ਼ਤਾਰ

Monday, Jan 29, 2024 - 05:50 PM (IST)

ਰੂਪਨਗਰ ਪੁਲਸ ਵੱਲੋਂ ਚਾਈਨਾ ਡੋਰ ਦੇ 10 ਗੱਟੂਆਂ ਸਮੇਤ ਵਿਅਕਤੀ ਗ੍ਰਿਫ਼ਤਾਰ

ਰੂਪਨਗਰ (ਵਿਜੇ)-ਰੂਪਨਗਰ ਜ਼ਿਲ੍ਹੇ ਦੀ ਸਿਟੀ ਮੋਰਿੰਡਾ ਪੁਲਸ ਨੇ 10 ਗੱਟੂ ਚਾਈਨਾ ਡੋਰ ਬਰਾਮਦ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਟੀ ਮੋਰਿੰਡਾ ਥਾਣੇ ਦੇ ਏ. ਐੱਸ. ਆਈ. ਸ਼ਾਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਟੀਮ ਗਸ਼ਤ ਕਰਨ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਜਾ ਰਹੀ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਆਪਣੇ ਘਰ ’ਚ ਹੀ ਚਾਈਨਾ ਡੋਰ ਮਾਰਕਾ ਮੋਨੋ ਕਾਈਟ ਵੇਚ ਰਿਹਾ ਹੈ, ਜਿਸ 'ਤੇ ਤੁਰੰਤ ਰੇਡ ਕੀਤੀ ਗਈ ਤਾਂ ਮੁਲਜ਼ਮ ਨੂੰ ਚਾਈਨਾ ਡੋਰ ਮੋਨੋ ਕਾਈਟ ਦੇ 10 ਗੱਟੂਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮ ਹਰਪ੍ਰੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਜੋਗੀਆ ਵਾਲਾ ਮੁਹੱਲਾ ਨੇੜੇ ਗੁਰੂ ਨਾਨਕ ਪਬਲਿਕ ਸਕੂਲ ਮੋਰਿੰਡਾ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਬਰਨਾਲਾ-ਬਠਿੰਡਾ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਡੋਲੀ ਵਾਲੀ ਕਾਰ ਹੋਈ ਚਕਨਾਚੂਰ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News