ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਰੂਪਨਗਰ ਪੁਲਸ ਨੇ ਸ਼ੁਰੂ ਕੀਤੀ ਇਹ ਖਾਸ ਮੁਹਿੰਮ

02/26/2021 10:47:40 AM

ਰੂਪਨਗਰ (ਸੱਜਣ ਸੈਣੀ)- ਪੰਜਾਬ ਵਿਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਬਾਅਦ ਪੁਲਸ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਹੁਣ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਚਲਦੇ ਰੂਪਨਗਰ ਪੁਲਸ ਵੱਲੋਂ ਜਿੱਥੇ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਨੇ ਉੱਥੇ ਹੀ ਜਿਨ੍ਹਾਂ ਲੋਕਾਂ ਦੇ ਕੋਲ ਮਾਸਕ ਨਹੀਂ ਹਨ, ਉਨ੍ਹਾਂ ਨੂੰ ਮਾਸਕ ਵੰਡਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ਨੂੰ ਲੈ ਕੇ ਕੋਰਟ ਪੁੱਜੇ ਮਜੀਠੀਆ ਨੇ ਸੰਜੇ ਸਿੰਘ ’ਤੇ ਕੱਸੇ ਤੰਜ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

PunjabKesari
ਇਸ ਦੇ ਚਲਦੇ ਸਿਟੀ ਰੂਪਨਗਰ ਦੇ ਐੱਸ. ਐੱਚ. ਓ. ਰਾਜੀਵ ਚੌਧਰੀ ਵੱਲੋਂ ਆਪਣੀ ਟੀਮ ਸਮੇਤ ਰੂਪਨਗਰ ਸ਼ਹਿਰ ਵਿਚ ਥਾਂ-ਥਾਂ ਨਾਕੇ ਲਗਾ ਕੇ ਜਿੱਥੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟ ਕੇ ਉੱਥੇ ਹੀ ਜਿਨ੍ਹਾਂ ਗ਼ਰੀਬ ਲੋਕਾਂ ਦੇ ਕੋਲ ਨਹੀਂ ਸੀ ਉਨ੍ਹਾਂ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਗਏ। ਮਾਹਿਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ  ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਕਿਤੇ ਵੱਧ ਖ਼ਤਰਨਾਕ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

PunjabKesari
ਐੱਸ. ਐੱਚ. ਓ. ਥਾਣਾ ਸਿਟੀ ਰੋਪੜ ਰਾਜੀਵ ਕੁਮਾਰ ਵੱਲੋਂ ਇਸ ਮੌਕੇ ਉੱਤੇ ਲੋਕਾਂ ਨੂੰ ਬਿਨਾਂ ਮਾਸਕ ਲਗਾਇਆ ਘਰ ਤੋਂ ਬਾਹਰ ਨਾ ਨਿਕਲਣ ਦਾ ਸੰਦੇਸ਼ ਦਿਤਾ ਗਿਆ ਅਤੇ ਖੁਦ ਲੋਕਾਂ ਨੂੰ ਮਾਸਕ ਵੰਡੇ ।
ਜ਼ਿਕਰਯੋਗ ਹੈ ਕਿ ਰੂਪਨਗਰ ਪੁਲਸ ਵੱਲੋਂ ਲੋਕਾਂ ਨੂੰ ਜਿੱਥੇ ਮਾਸਕ ਵੰਡਣ ਦੀ ਮੁਹਿੰਮ ਚਲਾਈ ਗਈ, ਉਥੇ ਹੀ ਲੋਕਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ


shivani attri

Content Editor

Related News