ਪੇਂਡੂ ਮਜ਼ਦੂਰ ਯੂਨੀਅਨ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ

01/20/2019 3:42:27 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) – ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਟਾਂਡਾ ਇਕਾਈ ਨੇ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਲਾਪਰਵਾਹ ਅਤੇ ਦਲਿਤਾਂ ਤੇ ਹੋਰ ਮਿਹਨਤੀ ਲੋਕਾਂ ਵਿਰੋਧੀ ਕਰਾਰ ਦਿੰਦੇ ਹੋਏ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਕਾਰਕੁੰਨਾਂ ਨੇ ਸ਼ਿਮਲਾ ਪਹਾੜੀ ਪਾਰਕ ਤੋਂ ਰੋਸ ਮਾਰਚ ਕਰਦਿਆਂ ਸਰਕਾਰੀ ਹਸਪਤਾਲ ਚੌਕ 'ਚ ਆ ਕੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਸਰਦੀਆਂ ਦਾ ਮੌਸਮ ਕਾਫੀ ਹੱਦ ਤੱਕ ਲੰਘ ਚੁੱਕਾ ਹੈ ਪਰ ਪੰਜਾਬ ਸਰਕਾਰ ਖਾਸ ਤੌਰ 'ਤੇ ਸਿੱਖਿਆ ਮੰਤਰੀ ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ 'ਚ ਲਾਪਰਵਾਹੀ ਵਰਤ ਰਹੇ ਹਨ। ਦਲਿਤ ਬੱਚਿਆਂ ਨੂੰ ਅੱਜ ਤੱਕ ਕਿਤਾਬਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਕ ਪਾਸੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 11ਵੀਂ ਤੇ 12ਵੀਂ ਕਲਾਸ ਦੇ ਬੱਚਿਆਂ ਦੀਆਂ ਫੀਸਾਂ ਮਾਫ਼ ਹਨ, ਜਿਸ ਦੇ ਬਾਵਦੂਜ ਵੀ ਦਲਿਤ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਜੇਬਾਂ ਕੱਟੀਆਂ ਜਾ ਰਹੀਆਂ ਹਨ।

rajwinder kaur

This news is Content Editor rajwinder kaur