ਸੱਜਣ ਸਿੰਘ ਚੀਮਾ ਵੱਲੋਂ ਅੱਲਾਦਿੱਤਾ ਵਿਖੇ ਲੱਖਾਂ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ
Wednesday, Apr 09, 2025 - 12:39 PM (IST)

ਸੁਲਤਾਨਪੁਰ ਲੋਧੀ (ਸੋਢੀ)- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਇਸ ਤਹਿਤ ਪ੍ਰਾਇਮਰੀ ਸਕੂਲ ਅੱਲ੍ਹਾਦਿੱਤਾ ਵਿਖੇ 15.02 ਲੱਖ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਦਾ ਕੰਮ ਕੀਤਾ ਗਿਆ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਅਤੇ 1.18 ਲੱਖ ਰੁਪਏ ਦੀ ਲਾਗਤ ਨਾਲ ਪਖ਼ਾਨਿਆਂ ਦੀ ਉਸਾਰੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਪਹਿਲ ਸਦਕਾ ਹੀ ਸਰਕਾਰੀ ਸਕੂਲਾਂ ਦਾ ਪੱਧਰ ਹੁਣ ਨਿੱਜੀ ਸਕੂਲਾਂ ਤੋਂ ਵੀ ਵਧੀਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪੈ ਤੋਂ ਵੀ ਵੱਧ ਰੱਖੇ ਗਏ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖ਼ਲਾ ਦਿਵਾਉਣ।
ਇਹ ਵੀ ਪੜ੍ਹੋ: ਬੱਚਿਆਂ ਦੀਆਂ ਲੱਗ ਗਈਆਂ ਮੌਜਾਂ: ਪੰਜਾਬ 'ਚ ਫਿਰ ਆ ਗਈਆਂ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e