ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਨਵੇਂ ਨਿਯੁਕਤ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਸੰਭਾਲਿਆ ਅਹੁਦਾ
Wednesday, Mar 19, 2025 - 05:23 PM (IST)

ਕਪੂਰਥਲਾ (ਵਿਪਨ ਮਹਾਜਨ)- ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਨਵੇਂ ਨਿਯੁਕਤ ਚੇਅਰਮੈਨ ਅਰਜਨ ਐਵਾਰਡੀ ਸ. ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਬਤੌਰ ਚੇਅਰਮੈਨ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਸ. ਚੀਮਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਚੀਮਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ, ਜਿਨ੍ਹਾਂ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਜਤਾਈ ਕਿ ਸੱਜਣ ਸਿੰਘ ਚੀਮਾ ਪੂਰੀ ਤਨਦੇਹੀ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣਗੇ ।
ਇਹ ਵੀ ਪੜ੍ਹੋ : ਪੰਜਾਬ ਦੇ NH 'ਤੇ ਵੱਡਾ ਹਾਦਸਾ, ਵਿਆਹ 'ਚ ਚੱਲੇ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ
ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਸ. ਚੀਮਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਵਾਜਬ ਦਰਾਂ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਵੱਲੋਂ ਵਿਆਪਕ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਸ਼ਹਿਰ ਦਾ ਵਿਸ਼ੇਸ਼ ਸਰਵੇ ਕਰਵਾ ਕੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਲਈ ਮੌਜੂਦ ਸੰਭਾਵਨਾਵਾਂ ਦੀ ਤਲਾਸ਼ ਕਰਕੇ ਉਨ੍ਹਾਂ ਥਾਵਾਂ ਨੂੰ ਵਿਕਸਤ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਹੋਰ ਪਾਰਦਰਸ਼ੀ ਅਤੇ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ 'ਤੇ ਲੋਕ ਸਿੱਧਾ ਸੰਪਰਕ ਕਰ ਸਕਣਗੇ ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਚੱਲਦੀ Thar ਨੂੰ ਲੱਗੀ ਅੱਗ
ਦੱਸਣਯੋਗ ਹੈ ਕਿ ਚੀਮਾ ਬਾਸਕਿਟਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਬਦਲੇ ਅਰਜਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਮਿੰਦਰ ਸਿੰਘ ਬਖਸ਼ੀ ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਡ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਦੇ ਮੈਂਬਰ ਕੰਵਰ ਇਕਬਾਲ ਸਿੰਘ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e