ਨੂਰਪੁਰਬੇਦੀ ''ਚ ਸਸਤੀ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ, ਪੁਲਸ ਵੱਲੋਂ 15 ਬੋਤਲਾਂ ਸਮੇਤ 1 ਕਾਬੂ

Saturday, Sep 19, 2026 - 06:57 PM (IST)

ਨੂਰਪੁਰਬੇਦੀ ''ਚ ਸਸਤੀ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ, ਪੁਲਸ ਵੱਲੋਂ 15 ਬੋਤਲਾਂ ਸਮੇਤ 1 ਕਾਬੂ

ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ ਖੇਤਰ ’ਚ ਚੰਡੀਗੜ੍ਹ ਦੀ ਸਸਤੀ ਸ਼ਰਾਬ ਦੀ ਬਿਕਰੀ ਜ਼ੋਰਾਂ ’ਤੇ ਚੱਲ ਰਹੀ ਹੈ, ਜਿਸ ਨੂੰ ਐਕਸਾਈਜ਼ ਵਿਭਾਗ ਅਤੇ ਪੁਲਸ ਪਾਰਟੀਆਂ ਆਪਣੇ ਪੱਧਰ ’ਤੇ ਰੋਕਣ ਲਈ ਸਖ਼ਤੀ ਨਾਲ ਜੁਟੀ ਹੋਈ ਹੈ। ਇਸੇ ਤਹਿਤ ਕਾਰਵਾਈ ਕਰਦੇ ਸਥਾਨਕ ਪੁਲਸ ਨੇ ਦੇਰ ਰਾਤ ਨਾਕੇ ਦੌਰਾਨ ਇਕ ਵਿਅਕਤੀ ਨੂੰ ਚੰਡੀਗੜ੍ਹ ਸੇਲ ਦੀਆਂ 15 ਬੋਤਲਾਂ ਸਮੇਤ ਕਾਬੂ ਕੀਤਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਨੂਰਪੁਰਬੇਦੀ ਦੀ ਪੁਲਸ ਪਾਰਟੀ ਵੱਲੋਂ 18 ਸਤੰਬਰ ਦੀ ਰਾਤ 9.53 ਵਜੇ ਕਰਤਾਰਪੁਰ-ਹਿਆਤਪੁਰ ਸੜਕ ’ਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨੂੰ ਕਰਤਾਰਪੁਰ ਵੱਲੋਂ ਇਕ ਵਿਅਕਤੀ ਮੋਢੇ ’ਤੇ ਭਾਰੀ ਕਿੱਟ ਚੁੱਕ ਕੇ ਪੈਦਲ ਆਉਂਦਾ ਵਿਖਾਈ ਦਿੱਤਾ। ਸਾਹਮਣੇ ਪੁਲਸ ਨੂੰ ਵੇਖ ਕੇ ਉਹ ਪਿੱਛੇ ਮੁੜਨ ਲੱਗਾ, ਜਿਸ ’ਤੇ ਪੁਲਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ

ਪੁੱਛਗਿੱਛ ਦੌਰਾਨ ਵਿਅਕਤੀ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ, ਪੁੱਤਰ ਦਿਲਬਾਗ ਚੰਦ ਵਾਸੀ ਪਿੰਡ ਕਰਤਾਰਪੁਰ ਵਜੋਂ ਹੋਈ। ਉਸ ਦੇ ਮੋਢੇ ’ਤੇ ਪਈ ਕਿੱਟ ਦੀ ਜਾਂਚ ਕਰਨ ’ਤੇ ਉਸ ਵਿਚੋਂ ਚੰਡੀਗੜ੍ਹ ਵਿਚ ਵਿਕਰੀ ਲਈ ਨਿਰਧਾਰਤ ਮਾਰ ਕੇ ਦੀ ਸ਼ਰਾਬ ਦੀਆਂ 15 ਪਲਾਸਟਿਕ ਦੀਆਂ ਬੋਤਲਾਂ ਬਰਾਮਦ ਹੋਈਆਂ। ਹਰ ਬੋਤਲ ਵਿਚ 750 ਮਿਲੀਲੀਟਰ ਸ਼ਰਾਬ ਸੀ, ਜਿਸ ਦੀ ਕੁੱਲ ਮਾਤਰਾ 11 ਲੀਟਰ 250 ਮਿਲੀਲੀਟਰ ਬਣਦੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਪ੍ਰਦੀਪ ਸ਼ਰਮਾ ਅਨੁਸਾਰ ਸੰਜੀਵ ਕੁਮਾਰ ਹੋਰ ਸੰਜੂ ਵੱਲੋਂ ਸ਼ਰਾਬ ਸਬੰਧੀ ਕੋਈ ਲਾਇਸੈਂਸ ਜਾਂ ਮਨਜ਼ੂਰੀ ਪੇਸ਼ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ

ਇਸ ਤੋਂ ਬਾਅਦ ਉਸ ਵਿਰੁੱਧ ਆਬਕਾਰੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮੌਕੇ ਸਬ ਇੰਸਪੈਕਟਰ ਹਰਦੀਪ ਸਿੰਘ ਭਾਟੀਆ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਕਥਿਤ ਮੁਲਜ਼ਮ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦਾ ਆਦੇਸ਼ ਦਿੱਤਾ।

ਇਹ ਵੀ ਪੜ੍ਹੋ- ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News