ਸਮਾਜ ਸੇਵਕ ਭਾਈ ਵਰਿੰਦਰ ਸਿੰਘ ਮਸੀਤੀ ਮੁੱਖ ਮੰਤਰੀ ਪੰਜਾਬ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਤ

Friday, Aug 16, 2024 - 12:48 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਹਲਕਾ ਟਾਂਡਾ ਨਾਲ ਸੰਬੰਧਤ ਉੱਘੇ ਸਮਾਜ ਸੇਵੀ ਜਥੇਦਾਰ ਵਰਿੰਦਰ ਸਿੰਘ ਮਸੀਤੀ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ।  ਜ਼ਿਕਰਯੋਗ ਹੈ ਕਿ ਜਥੇਦਾਰ ਵਰਿੰਦਰ ਸਿੰਘ ਮਸੀਤੀ ਪਿਛਲੇ ਲੰਬੇ ਸਮੇਂ ਤੋਂ ਨੇਤਰਦਾਨ ਜਾਗਰੂਕਤਾ ਨੂੰ ਲੈ ਕੇ ਲਗਾਤਾਰ ਯਤਨ ਕਰ ਰਹੇ ਹਨ ਅਤੇ  ਉਨ੍ਹਾਂ ਨੂੰ ਇਹ ਐਵਾਰਡ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਐਵਾਰਡ ਹਾਸਲ ਕਰਨ ਉਪਰੰਤ ਜਥੇਦਾਰ ਵਰਿੰਦਰ ਸਿੰਘ ਮਸੀਤੀ ਨੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਇਸ ਮਾਨ-ਸਨਮਾਨ ਅਤੇ ਸਤਿਕਾਰ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੋਵੇਗੀ ਖੱਜਲ-ਖੁਆਰੀ

PunjabKesari

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਹਲਕਾ ਟਾਂਡਾ ਵਿੱਚ ਸਟੇਟ ਐਵਾਰਡ ਦੇਣ 'ਤੇ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਨੇ ਜਥੇਦਾਰ ਵਰਿੰਦਰ ਸਿੰਘ ਮਸੀਤੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਪ੍ਰਤੀ ਆਪਣੇ ਫਰਜ਼ ਅਤੇ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਵੇਗੀ। 

PunjabKesari

ਇਥੇ ਇਹ ਦੱਸਣਯੋਗ ਹੈ ਕਿ ਜਥੇਦਾਰ ਵਰਿੰਦਰ ਸਿੰਘ ਮਸੀਤੀ ਜੋ ਵਿਧਾਨ ਸਭਾ ਹਲਕਾ ਟਾਂਡਾ ਦੇ ਪਿੰਡ ਮਸੀਤਪਲ ਕੋਟ ਨਾਲ ਸੰਬੰਧਤ ਹਨ, ਉਹ ਨੇਤਰਦਾਨ ਕਰਨ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਚਲਾਈ ਗਈ ਇਸ ਨੇਤਰ ਦਾਨ ਜਾਗਰੂਕਤਾ ਮੁਹਿੰਮ ਦੀ ਬਦੌਲਤ ਹੀ ਕਈ ਲੋਕਾਂ ਨੂੰ ਅੱਖਾਂ ਦੀ ਪ੍ਰਾਪਤੀ ਹੋਈ ਹੈ।  ਉਨ੍ਹਾਂ ਦੇ ਇਸ ਲੋਕ ਭਲਾਈ ਦੇ ਕਾਰਜ 'ਚ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਸਹਿਯੋਗ ਕਰ ਰਹੀਆਂ ਹਨ, ਉੱਥੇ ਹੀ ਸੇਵਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾਕਟਰ ਕੇਵਲ ਸਿੰਘ ਦਾ ਵੀ ਵਿਸ਼ੇਸ਼ ਯੋਗਦਾਨ ਹੈ। ਜਥੇਦਾਰ ਵਰਿੰਦਰ ਸਿੰਘ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ, ਭਾਈ ਘਨਈਆ ਜੀ ਚੈਰੀਟੇਬਲ ਟਰਸਟ ਟਾਂਡਾ, ਵੇਵਜ਼ ਹਸਪਤਾਲ ਟਾਂਡਾ, ਸਰਕਾਰੀ ਹਸਪਤਾਲ ਟਾਂਡਾ, ਤੇ ਹੋਰਨਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੇਤਰਦਾਨ ਜਾਗਰੂਕਤਾ ਨੂੰ ਨੇਪਰੇ ਚਾੜਿਆ ਹੈ। ਇਸ ਮੌਕੇ ਮੈਡਮ ਰਮਨਦੀਪ ਕੌਰ ਗਿੱਲ, ਕੇਸ਼ਵ ਸਿੰਘ ਸੈਣੀ, ਮਾਸਟਰ ਅਵਤਾਰ ਸਿੰਘ ਮਸੀਤੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਹ ਵੀ ਪੜ੍ਹੋ- ਅਣਵਿਆਹਿਆ ਦੱਸ ਕੀਤੀ ਦੋਸਤੀ, ਹੋਟਲ 'ਚ ਲਿਜਾ ਬਣਾਏ ਸਰੀਰਕ ਸੰਬੰਧ, ਜਦ ਪ੍ਰੇਮਿਕਾ ਨੂੰ ਆਇਆ ਪਤਨੀ ਦਾ ਫੋਨ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News