ਰੇਤ ਦੀ ਨਾਜਾਇਜ਼ ਤਰੀਕੇ ਨਾਲ ਨਿਕਾਸੀ ਕਰਕੇ ਲਿਜਾ ਰਹੇ 2 ਟਰੈਕਟਰ ਚਾਲਕ ਪੁਲਸ ਅੜਿਕੇ

01/04/2021 12:01:29 PM

ਟਾਂਡਾ ਉੜਮੜ (ਵਰਿੰਦਰ ਪੰਡਿਤ) - ਟਾਂਡਾ ਪੁਲਸ ਦੀ ਟੀਮ ਨੇ ਬਿਆਸ ਦਰਿਆ ਇਲਾਕੇ ਵਿੱਚੋਂ ਨਾਜਾਇਜ਼ ਤਰੀਕੇ ਨਾਲ ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਲਿਜਾ ਰਹੇ 2 ਟਰੈਕਟਰ ਚਾਲਕਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਗਦੀਪ ਸਿੰਘ ਅਤੇ ਗੁਰਮੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਿਠਨ ਕੁਮਾਰ ਪੁੱਤਰ ਸੁੱਖਾ ਸਿੰਘ ਅਤੇ ਸੰਤੋਸ਼ ਕੁਮਾਰ ਪੁੱਤਰ ਕਾਮਤ ਪ੍ਰਸਾਦ ਦੇ ਰੂਪ ’ਚ ਹੋਈ ਹੈ। 

ਪੁਲਸ ਨੇ ਦੋਨਾਂ ਖ਼ਿਲਾਫ਼ ਜੇ.ਈ. ਕਮ ਮਾਈਨਿੰਗ ਇੰਸਪੈਕਟਰ ਵਰੁਨ ਕੁਮਾਰ ਦੀ ਸ਼ਿਕਾਇਤ ’ਤੇ ਮਾਈਨਿੰਗ ਮਿਨਰਲ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਦੀ ਸੂਚਨਾ ਦੇ ਆਧਾਰ ’ਤੇ ਪੁਲਸ ਦੀ ਟੀਮ ਨੇ ਪਿੰਡ ਮਿਆਣੀ ਨਜ਼ਦੀਕ ਦੋਨਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਟਰੈਕਟਰਾਂ ’ਤੇ ਸਵਾਰ ਹੋ ਕੇ ਟਰਾਲੀ ਵਿੱਚ ਨਾਜਾਇਜ਼ ਤਰੀਕੇ ਨਾਲ ਰੇਤਾ ਭਰ ਕੇ ਆ ਰਹੇ ਸਨ। 

ਇਸ ਦੌਰਾਨ ਜਦੋਂ ਉਨ੍ਹਾਂ ਨੂੰ ਰੋਕ ਕੇ ਰੇਤਾ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਵੀ ਲੀਗਲ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਪੁਲਸ  ਨੇ ਦੋਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

rajwinder kaur

This news is Content Editor rajwinder kaur