ਗਿਲਜੀਆਂ ਵੱਲੋਂ ਨਵ ਨਿਰਮਾਣਤ ਸੜਕ ਦਾ ਉਦਘਾਟਨ

Wednesday, Mar 24, 2021 - 03:12 PM (IST)

ਗਿਲਜੀਆਂ ਵੱਲੋਂ ਨਵ ਨਿਰਮਾਣਤ ਸੜਕ ਦਾ ਉਦਘਾਟਨ

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ,ਵਰਿੰਦਰ ਪੰਡਿਤ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਉੜਮੁੜ ਟਾਂਡਾ ਸੰਗਤ ਸਿੰਘ ਗਿਲਜੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਤੋ ਪਿੰਡ ਰਲ੍ਹਣਾ ਤੱਕ ਨਵ ਨਿਰਮਾਣਤ ਸੜਕ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ : ਬਲਾਚੌਰ ਵਿਖੇ ਸਾਬਕਾ ਫ਼ੌਜੀ ਦੀ ਗੋਲ਼ੀ ਚੱਲਣ ਨਾਲ ਹੋਈ ਮੌਤ

ਇਸ ਮੌਕੇ ਵਿਧਾਇਕ ਗਿਲਜੀਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਿੱਥੇ ਸਮੁੱਚੇ ਪੰਜਾਬ ਅੰਦਰ ਵਿਕਾਸਸ਼ੀਲ ਕਾਰਜ ਹੋ ਰਹੇ ਹਨ, ਉਥੇ ਹੀ ਹਲਕਾ ਉੜਮੁੜ ਟਾਂਡਾ ਦੇ ਪਿੰਡਾਂ ਵਿਚ ਵੀ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਗਿਲਜੀਆਂ,ਗੁਰਪ੍ਰੀਤ ਸਿੰਘ ਭੁੱਲਰ ਬੀ. ਡੀ. ਪੀ. ਓ ਦਸੂਹਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰਪਾਲ ਸਿੰਘ ਗੋਰਾ, ਸਰਪੰਚ ਸਵਰਨ ਸਿੰਘ ਰਲਣਾ, ਸਰਪੰਚ ਜਸਵੀਰ ਸਿੰਘ ਖੁੱਡਾ, ਨੰਬਰਦਾਰ ਕਰਮਜੀਤ ਸਿੰਘ ਮਿੱਠਾ, ਮਹਿੰਦਰ ਸਿੰਘ, ਸੁਰਜੀਤ ਸਿੰਘ, ਤਰਲੋਚਨ ਸਿੰਘ,ਅਮਰਜੀਤ ਸਿੰਘ, ਨਸੀਬ ਕੌਰ, ਬਖਸ਼ੀਸ਼ ਕੌਰ, ਪੁਸ਼ਪਾ ਦੱਤਾ, ਹੈਪੀ ਰਲਣ, ਗਗਨਦੀਪ ਕਲਸੀਆ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸ਼ੁਰੂਆਤ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News