ਪਹਿਲਗਾਮ ਅੱਤਵਾਦੀ ਹਮਲਾ ਮਨੁੱਖਤਾ ਵਿਰੁੱਧ ਘਿਨਾਉਣਾ ਅਪਰਾਧ: ਸੰਗਤ ਸਿੰਘ ਗਿਲਜੀਆਂ
Thursday, Apr 24, 2025 - 06:38 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਵਿਚ ਕਾਂਗਰਸੀ ਕਾਰਕੁੰਨਾਂ ਨੇ ਇਕ ਮੀਟਿੰਗ ਦੌਰਾਨ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਇਹ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖ਼ਦਾਇਕ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਵਿਰੁੱਧ ਘਿਨਾਉਣਾ ਅਪਰਾਧ ਹੈ।
ਉਨ੍ਹਾਂ ਆੱਖਿਆ ਕਿ ਇਹ ਸਮਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨ ਅਤੇ ਉਨ੍ਹਾਂ ਦਾ ਦੁੱਖ਼ ਵੰਡਾਉਣ ਦਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਗਾਮ ਵਿਚ ਸੈਲਾਨੀਆਂ ’ਤੇ ਹੋਇਆ ਹਮਲਾ ਦਰਦਨਾਕ ਹੈ, ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਅਣਗਹਿਲੀ ਵਰਤੀ ਜਾ ਰਹੀ ਹੈ। ਇਸ ਕਰਕੇ ਭਾਰਤ ਵਿਚ ਵਾਰ-ਵਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ ਨੇ ਪੁਆਏ ਵੈਣ, ਪਿੰਡ ਕੁਰਾਲਾ ਦੇ ਵਿਅਕਤੀ ਦੀ ਦੁਬਈ 'ਚ ਮੌਤ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ ਅਤੇ ਅੱਤਵਾਦ ਨੂੰ ਕੁਚਲਿਆ ਜਾਣਾ ਚਾਹੀਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਲੱਬਾ ਜਹੂਰਾ, ਗੁਰਸੇਵਕ ਮਾਰਸ਼ਲ, ਰਵਿੰਦਰਪਾਲ ਸਿੰਘ ਗੋਰਾ, ਦਵਿੰਦਰ ਜੀਤ ਸਿੰਘ ,ਦਲਜੀਤ ਸਿੰਘ ਗਿਲਜੀਆਂ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e